Press ReleasePunjabTop News

ਪੰਜਾਬ ਸਰਕਾਰ ਛੋਟੇ ਤੇ ਦਰਮਿਆਨੇ ਉਦਯੋਗਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ: ਚੇਅਰਮੈਨ ਪੀ.ਐਸ.ਆਈ.ਈ.ਸੀ

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਬਣਿਆ

ਚੰਡੀਗੜ੍ਹ : ਪੀਐਸਆਈਈਸੀ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਘੂ ਅਤੇ ਦਰਮਿਆਨੇ ਉਦਯੋਗਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਸੂਬੇ ਵਿੱਚ ਵਧੀਆ ਉਦਯੋਗਿਕ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਅੱਜ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਅਦਾਲਤ ਦਾ Majithia ਨੂੰ ਵੱਡਾ ਝਟਕਾ, ਜੱਜ ਨੇ ਦਿੱਤਾ ਕੋਰਾ ਜਵਾਬ,ਹੁਣ ਜਾਊ ਜੇਲ੍ਹ! | D5 Channel Punjabi
ਸ੍ਰੀ ਢਿੱਲੋਂ ਨੇ ਕਿਹਾ ਕਿ ਜਲਦੀ ਹੀ ਸੂਬੇ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਯਕਮੁਸ਼ਤ ਨਿਬੇੜਾ ਨੀਤੀ (ਵਨ ਟਾਈਮ ਸੈਟਲਮੈਂਟ ਪਾਲਿਸੀ) ਸ਼ੁਰੂ ਕੀਤੀ ਜਾਵੇਗੀ। ਇਸੇ ਤਰ੍ਹਾਂ ਸਨਅਤਕਾਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਪ੍ਰਵਾਨਗੀ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਚੱਲ ਰਿਹਾ ਲੁੱਟ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਉਦਯੋਗਿਕ ਖੇਤਰ ਜਲਦੀ ਹੀ ਤਰੱਕੀ ਦੀਆਂ ਬੁਲੰਦੀਆਂ ਛੂਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button