Press ReleasePunjabTop News

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ

ਚੰਡੀਗੜ੍ਹ, 13 ਜੂਨ, 2024: ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ  ਹੈ।
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ  ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ
ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ। ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button