PunjabTop News

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, AAP ਨੂੰ ਲੱਗਿਆ ਝਟਕਾ

ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ।  ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਿਆ ਹੈ। ਜਿਸ ਨਾਲ ਸਿਆਸੀ ਭੂਚਾਲ ਆ ਗਿਆ ਹੈ।  ਅੰਮ੍ਰਿਤਸਰ ‘ਚ ਐਤਵਾਰ ਨੂੰ ਸਾਬਕਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੌਜੂਦਾ ਵਿਧਾਇਕ ਦੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਦੋ ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਵੱਡੀ ਗੱਲ ਇਹ ਸੀ ਕਿ ਇਨ੍ਹਾਂ ਲੋਕਾਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਦਾ ਸਲਾਹਕਾਰ, ਮੌਜੂਦਾ ਮੈਂਬਰ ਅਤੇ ਕਈ ਨੰਬਰਦਾਰ ਵੀ ਸ਼ਾਮਿਲ ਹਨ।

ਇਸ ਦੌਰਾਨ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਮੌਕੇ ਸਿਮਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੁਲਦੀਪ ਸਿੰਘ ਧਾਲੀਵਾਲ ਦੇ ਬੜੇ ਨਜ਼ਦੀਕੀ ਸਨ। ਪਰ ਉਹਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਨਹੀਂ ਬਲਕਿ ਹੁਣ ਪੰਜਾਬ ਨੂੰ ਪੰਜਾਬੀਅਤ ਨੂੰ ਚੁਣਿਆ ਹੈ। ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਫੈਕਟਰੀ ਲਗਾਉਣ ਦੇ ਲਈ ਲੋਕਾਂ ਨੂੰ ਪਹਿਲ ਨਹੀਂ ਦਿੱਤੀ ਬਲਕਿ ਫੈਕਟਰੀ ਲਾਉਣ ਵਾਲੇ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਪਿੰਡ ਦੇ ਵਿੱਚ ਕਿਸੇ ਨੂੰ ਰੁਜ਼ਗਾਰ ਤੱਕ ਨਹੀਂ ਦਿੱਤਾ ਇਥੋਂ ਤੱਕ ਕਿ ਨਾ ਹੀ ਕਿਸੇ ਦੇ ਨਾਲ ਮੁਲਾਕਾਤ ਉਨ੍ਹਾਂ ਵੱਲੋਂ ਕੀਤੀ ਜਾਂਦੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button