Breaking NewsD5 specialNewsPunjabSportsTop News

Punjab Police ‘ਚ ਅਪਰਾਧੀਆਂ ‘ਤੇ ਨਿਸ਼ਾਨਾ ਲਗਾਏਗੀ ਸ਼ੂਟਰ ਅਵਨੀਤ ਕੌਰ ਸਿੱਧੂ, ਫਰੀਦਕੋਟ ਦੀ ਬਣੀ SSP

ਫਰੀਦਕੋਟ : ਬੀਤੇ ਕੱਲ੍ਹ ਪੰਜਾਬ ਸਰਕਾਰ ਵੱਲੋਂ 4 ਦੇ ਕਰੀਬ ਨਵੇਂ ਐਸ.ਐਸ.ਪੀ.ਲਗਾਏ ਗਏ ਸਨ, ਜਿਨ੍ਹਾਂ ‘ਚ ਜ਼ਿਲ੍ਹਾ ਫਰੀਦਕੋਟ ਵੀ ਸ਼ਾਮਲ ਹੈ। ਫਰੀਦਕੋਟ ‘ਚ ਫਾਜ਼ਿਕਲਾ ‘ਚ ਬਤੋਰ ਐਸ.ਐਸ.ਪੀ. ਸੇਵਾਵਾਂ ਨਿਭਾ ਰਹੇ ਮੈਡਮ ਅਵਨੀਤ ਕੌਰ ਸਿੱਧੂ ਨੂੰ ਸੀਨੀਅਰ ਪੁਲਿਸ ਕਪਤਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਬੀਤੇ ਦਿਨ ਬਤੌਰ ਐਸ.ਐਸ.ਪੀ.ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਅਵਨੀਤ ਕੌਰ ਫਰੀਦਕੋਟ ‘ਚ ਪਹਿਲੀ ਵਾਰ ਬਤੌਰ SSP ਸੇਵਾਵਾਂ ਨਿਭਾਉਣਗੇ। ਦੱਸਣਯੋਗ ਹੈ ਕੇ ਅਵਨੀਤ ਕੌਰ ਨੇ ਸਾਲ 2008 ‘ਚ ਬਤੌਰ ਨਿਸ਼ਾਨੇਬਾਜ਼ ਓਲੰਪਿਕ ਖੇਡਾਂ ‘ਚ ਸੋਨ ਤਗਮਾ ਜਿੱਤਿਆ ਅਤੇ ਇਹ ਅਰਜਨ ਐਵਾਰਡ ਨਾਲ ਵੀ ਸਨਮਾਨਿਤ ਹੈ।

Khabran Da Sira : Moosewala ਨੇ ਪਾਇਆ ਪੰਗਾ,ਕਿਸਾਨਾਂ ਨੂੰ ਝਟਕਾ, ਕੇਂਦਰ ਦਾ ਨਵਾਂ ਫਰਮਾਨ | D5 Channel Punjabi

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਮੈਡਮ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਉਹ ਸ਼ੁਕਰਗੁਜ਼ਾਰ ਨੇ ਕਿ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਰਹੇਗੀ ਕੇ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰ ਸਕੀਏ ਤੇ ਉਨ੍ਹਾਂ ਨੂੰ ਇਨਸਾਫ ਦਿਵਾ ਸਕੀਏ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀ ਪੂਰੀ ਟੀਮ ਨਾਲ, ਮੀਡੀਆ ਦੇ ਸਹਿਯੋਗ ਅਤੇ ਪਬਲਿਕ ਨਾਲ ਰਲ ਮਿਲ ਕੇ ਕੰਮ ਕਰਨਗੇ ਤਾਂ ਜੋ ਸਭ ਬੁਰਾਈਆਂ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਨਸ਼ਾ ਤਸਕਰਾਂ ਅਤੇ ਕਨੂੰਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਦਿੰਦੇ ਕਿਹਾ ਕਿ ਉਹ ਬਾਜ ਆ ਜਾਣ ਨਹੀਂ ਤਾਂ ਕਿਸੇ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button