Press ReleasePunjabTop News

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਨੂੰ ਕੀਤਾ ਗਿਆ ਸ਼ਾਮਲ

ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ’ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਵਿਸ਼ਵ ਬੈਂਕ ਦੇ ਪ੍ਰਧਾਨ ਸ੍ਰੀ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ।

ਡੇਰਾ ਪ੍ਰੇਮੀਆਂ ਲਈ ਖੁਸ਼ੀ ਦੀ ਖਬਰ, ਜੇਲ੍ਹੋਂ ਬਾਹਰ ਆਇਆ ਰਾਮ ਰਹੀਮ, ਪ੍ਰੇਮੀਆਂ ਲਈ ਇਸ ਵਾਰ ਸਭ ਤੋਂ ਖਾਸ |

ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ। ਮੀਟਿੰਗ ਦੌਰਾਨ ਸ੍ਰੀ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ।

NDA alliance ਨੂੰ ਝਟਕਾ ! BJP ਲਈ ਖੜੀ ਹੋਈ ਮੁਸੀਬਤ ! | D5 Channel Punjabi

ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ ’ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button