Punjab Vidhan Sabha Special Session 2023 : ਅੱਜ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਪੈਸ਼ਲ ਇਜਲਾਸ ਅੱਜ 19 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਦੁਪਹਿਰ ਬਾਅਦ 2.00 ਵਜੇ ਇਹ ਸੈਸ਼ਨ ਸ਼ੁਰੂ ਹੋਵੇਗਾ ਜਿਸ ਵਿਚ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹੀਤ ਅਤੇ ਪੰਜਾਬ ਸਰਕਾਰ ਵਿਚਾਲੇ ਮੂੜ ਤੋਂ ਕਿਚ-ਕਿਚ ਸ਼ੁਰੂ ਹੋ ਗਈ ਹੈ।
ਗਵਰਨਰ ਬਨਵਾਰੀ ਲਾਲ ਪੁਰੋਹੀਤ ਨੇ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਮੂੜ ਤੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਹੋਰ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਵਿਚ ਮੂੜ ਤੋਂ ਵਿਧਾਨ ਸਭਾ ਸ਼ੈਸ਼ਨ ਬਲਾਉਣ ਦਾ ਐਜੰਡਾ ਪੁੱਛਿਆ ਹੈ। ਉਨ੍ਹਾਂ ਚਿੱਠੀ ਵਿਚ ਲਿਖਿਆ ਕਿ ਸਪੈਸ਼ਲ ਸ਼ੈਸ਼ਨ ਬਲਾਉਣ ਦੀ ਜ਼ਰੂਰਤ ਨਹੀਂ ਸੀ। ਗਵਰਨਰ ਨੇ ਅੱਗੇ ਕਿਹਾ ਕਿ ਸ਼ੈਸ਼ਨ ‘ਚ ਕਰਨ ਲਈ ਕੁਝ ਖਾਸ ਕੰਮ ਨਹੀਂ ਸੀ, ਜੋ ਕੰਮ ਤੁਸੀ ਹੁਣ ਕਰਨਾ ਚਾਹੁੰਦੇ ਹੋ ੳੇਹ ਤੁਸੀ ਅੱਗਲੇ ਸ਼ੈਸ਼ਨ ਵਿਚ ਕਰ ਸਕਦੇ ਸੀ।
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਲਦ ਹੀ ਗਵਰਨਰ ਦੀ ਚਿੱਠੀ ਦਾ ਜਵਾਬ ਭੇਜਿਆ ਜਾਵੇਗਾ। ਇਸ ਤੋਂ ਪਹਿਲਾ ਵੀ ਗਵਰਨਰ ਬਨਵਾਰੀ ਲਾਲ ਪੁਰੋਹੀਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਭੇਜ ਚੁੱਕੇ ਹਨ। ਪੰਜਾਬ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਗਵਰਨਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਨਜ਼ਰ ਆ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.