PunjabTop News

Punjab Vigilance Bureau : ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ

ਮੋਹਾਲੀ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਫਿਰ ਤੋਂ ਵਿਜੀਲੈਂਸ ਵੱਲੋਂ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ । ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ 14 ਦਿਨਾਂ ਦੇ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਵਿਜੀਲੈਂਸ ਵਲੋਂ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ, ਪਰ ਬਚਾਅ ਪੱਖ ਦੇ ਵਕੀਲ ਐਚ. ਐਸ. ਧਨੋਆ ਨੇ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਤਰਕ ਦਿੱਤਾ ਕਿ ਟਰੈਪ ਕੇਸ ਵਿਚ ਦੁਬਾਰਾ ਰਿਮਾਂਡ ਦੀ ਕੋਈ ਗੁੰਜਾਇਸ਼ ਨਹੀਂ ਹੁੰਦੀ।

Punjab Irrigation Scam : ਸਿੰਜਾਈ ਘੁਟਾਲੇ ’ਚ Vigilance ਦਾ ਐਕਸ਼ਨ, ਸੱਦਿਆ ਵੱਡਾ ਅਫ਼ਸਰ ! ਵੱਡੇ ਖੁਲਾਸੇ !

ਜਿਹੜੇ ਅਰੋੜਾ ਦੇ ਘਰੋਂ ਪੈਸੇ ਮਿਲੇ ਹਨ, ਉਸ ਸੰਬੰਧੀ ਇਨਕਮ ਟੈਕਸ ਡਿਪਾਰਟਮੈਂਟ ਵਲੋਂ ਜਾਂਚ ਕਰਨੀ ਬਣਦੀ ਹੈ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਦਾ ਪੁਲਿਸ ਰਿਮਾਂਡ ਨਾ ਦਿੰਦਿਆਂ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ।ਜ਼ਿਕਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ AIG ਮਨਮੋਹਨ ਸਿੰਗ ਨੂੰ  50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਦੇ ਮਾਮਲੇ ‘ਚ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button