Punjabi Actress Daljeet Kaur : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਪੰਜਾਬੀ ਸਿਨੇਮਾ ਜਗਤ ‘ਚ ਸੋਗ ਦੀ ਲਹਿਰ
ਲੁਧਿਆਣਾ : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਪੂਰੀ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਦਲਜੀਤ ਕੌਰ ਕਦੇ ਪੰਜਾਬੀ ਫਿਲਮ ਇੰਡਸਟਰੀ ‘ਤੇ ਰਾਜ ਕਰਦੀ ਸੀ। ਉਨ੍ਹਾਂ ਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ।
ਗੁਜਰਾਤ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਕੇਜਰੀਵਾਲ ਨੂੰ ਝਟਕਾ, ਵੱਡਾ ਫੇਰਬਦਲ D5 Channel Punjabi
69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਅਦਾਕਾਰਾ ਦੀ ਮੁੱਖ ਭੂਮਿਕਾ ਨਿਭਾਈ। ਮਕਬੂਲ ਅਦਾਕਾਰਾ ਦਲਜੀਤ ਕੌਰ ਦੇ ਦੇਹਾਂਤ ਨਾਲ ਫਿਲਮ ਜਗਤ ਵਿਚ ਸੋਗ ਲਹਿਰ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.