IndiaPunjabTop News

Punjabi Bulletin : 01-03-2023 ਅੱਜ ਦੀਆਂ ਸਾਰੀਆਂ ਖ਼ਬਰਾਂ

ਰਾਜਾ ਵੜਿੰਗ ਨੇ ਖੋਲ੍ਹਿਆ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ, DGP ਨੂੰ ਪੱਤਰ ਲਿੱਖ ਐਕਸ਼ਨ ਲੈਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਅਜਨਾਲਾ ਹਿੰਸਾ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਉਹਨਾਂ ਵਲੋਂ ‘ਵਾਰਸਿ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਕਸ਼ਨ ਲੈਣ ਦੀ ਮੰਗ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਆਪਣੇ ਪੱਤਰ ਰਾਹੀਂ ਡੀ. ਜੀ. ਪੀ. ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ‘ਚ ਜ਼ਹਿਰ ਘੋਲ ਰਿਹਾ ਹੈ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਰਿਹਾ ਹੈ। ਨਾਲ ਹੀ ਉਹਨਾਂ ਨੇ ਸਰਕਾਰ ਨੂੰ ਤੁਰੰਤ ਐਕਸ਼ਨ ਲੈਣ ਦੀ ਅਪੀਲ ਕੀਤੀ ਅਤੇ ਅਤੇ ਭਰੋਸਾ ਦਵਾਇਆ ਕਿ ਉਹ ਸਰਕਾਰ ਦਾ ਪੂਰਾ ਸਮਰਥਨ ਕਰਨਗੇ।

ਬਰਗਾੜੀ-ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੇ ਜਾਣ ‘ਤੇ ਸੁਖਰਾਜ ਸਿੰਘ ਦਾ ਵੱਡਾ ਬਿਆਨ

2015 ਦੇ ਬਰਗਾੜੀ-ਬੇਅਦਬੀ ਕਾਂਡ ਨਾਲ ਜੁੜੇ ਕੇਸ ਦੀ ਸੁਣਵਾਈ ਬੀਤੇ ਕੱਲ੍ਹ ਸੁਪਰੀਮ ਕੋਰਟ ਦੇ ਵਿਚ ਹੋਈ। ਜਿਸ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਨੂੰ ਮੰਨਦੇ ਹੋਏ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਜਿਸ ‘ਤੇ ਬਹਿਬਲ ਇੰਨਸਾਫ ਮੋਰਚੇ ਦੇ ਸੰਚਾਲਕ ਸੁਖਰਾਜ ਸਿੰਘ ਦਾ ਬਿਆਨ ਆਇਆ ਹੈ। ਉਹਨਾਂ ਵੀਡੀਓ ਜਾਰੀ ਕਰਦੇ ਹੋਏ ਸੰਗਤਾਂ ਨੂੰ ਅਪੀਲ ਕੀਤੀ ਕਿ ਇਕੱਠੇ ਹੋਕੇ ਇਸ ਮੁੱਦੇ ਦੇ ਸਬੰਧ ਵਿਚ ਅਦਾਲਤ ‘ਚ ਇਕ ਅਪੀਲ ਪਾਈ ਜਾਵੇ। ਅਤੇ ਇਸ ਦੀ ਜਾਂਚ ਮੁੜ ਪੰਜਾਬ ‘ਚ ਕਰਨ ਦੀ ਗੁਹਾਰ ਲਗਾਈ ਜਾਵੇ।

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਮੌਸਮ ਵਿਚ ਬਦਲਾਅ ਆਉਣ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਅੱਜ ਤੋਂ ਬਦਲ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸਿੱਖਿਆ ਮੰਤਰੀ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਕ ਕਿਹਾ ਕਿ ਪਹਿਲੀ ਮਾਰਚ ਤੋਂ ਸੂਬੇ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।

ਕੌਮੀ ਇਨਸਾਫ਼ ਮੋਰਚਾ ਲਈ 2 ਮਾਰਚ ਨੂੰ ਭੀਖੀ ਦਾਣਾ ਮੰਡੀ ਤੋਂ ਵੱਡਾ ਜੱਥਾ ਹੋਵੇਗਾ ਰਵਾਨਾ-ਲੱਖਾ ਸਿਧਾਣਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਬਾਰਡਰ ‘ਤੇ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਜਿਸ ਨੂੰ ਕਰੀਬ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਮਸ਼ਹੂਰ ਸਮਾਜਸੇਵੀ ਲੱਖਾ ਸਿਧਾਣਾ ਮਾਨਸਾ ਦੇ ਭੀਖੀ ਦਾਣਾ ਮੰਡੀ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਦੱਸਿਆ ਕਿ 2 ਮਾਰਚ ਨੂੰ ਭੀਖੀ ਦਾਣਾ ਮੰਡੀ ਤੋਂ ਮੋਹਾਲੀ ਮੋਰਚੇ ਲਈ ਵੱਡਾ ਜੱਥਾ ਰਵਾਨਾ ਹੋਵੇਗਾ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਇਆ ਜਾਵੇ।

ਬਹਿਬਲ ਇਨਸਾਫ ਮੋਰਚੇ ‘ਚ ਨਵਜੋਤ ਸਿੱਧੂ ਧੜੇ ਦੇ ਆਗੂ, ਨਵਜੋਤ ਸਿੱਧੂ ਦਾ ਦਿੱਤਾ ਸੁਨੇਹਾ

ਬਹਿਬਲ-ਕਲਾਂ ਬੇਅਦਬੀ ਇਨਸਾਫ ਮੋਰਚੇ ਵਿਚ ਸਾਬਕਾ ਵਿਧਾਇਕ ਅਤੇ ਕਈ ਕਾਂਗਰਸ ਪਾਰਟੀ ਦੇ ਵਰਕਰ ਪਹੁੰਚੇ। ਇਸ ਦੌਰਾਨ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਈਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਮੈਸਜ ਲੈਕੇ ਉਹ ਮੋਰਚੇ ਦੇ ਵਿਚ ਪਹੁੰਚੇ ਹਨ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਵਲੋਂ ਇਹ ਸੁਨੇਹਾ ਭੇਜਿਆ ਗਿਆ ਹੈ ਕਿ ਅਸੀਂ ਸਾਰੇ ਮੋਰਚੇ ਦੇ ਨਾਲ ਖੜੇ ਹੋਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕਰੀਏ।

ਆਬਕਾਰੀ ਨੀਤੀ ਦਾ ਭਖਿਆ ਮੁੱਦਾ, ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਉੱਠੀ ਮੰਗ

ਭ੍ਰਿਸ਼ਟਾਚਾਰ ਅਤੇ ਆਬਕਾਰੀ ਨੀਤੀ ਵਿੱਚ ਧਾਂਦਲੀ ਦੇ ਇਲਜ਼ਾਮ ਹੇਠ ਗ੍ਰਿਫਤਾਰ ਹੋਣ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੰਨਾਂ ਹੀ ਨਹੀਂ ਦਿੱਲੀ ਦੇ ਸਿਹਤ ਮੰਤਰੀ ਸਤੇੰਦਰ ਜੈਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿੰਨਾਂ ਦਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਭਾਜਪਾ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਿਆਨ ਜਾਰੀ ਕਰਦੇ ਹੋਏ ਦਿੱਲੀ ਦੀ ‘ਆਪ’ ਸਰਕਾਰ ਨੂੰ ਘੇਰਿਆ ਹੈ। ਪ੍ਰਤੀਕਿਰਿਆ ਦਿੰਦੇ ਹੋਏ ਉਹਨਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।

ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ- ਐਡਵੋਕੇਟ ਕਲੇਰ

‘ਸੁਪਰੀਮ ਕੋਰਟ’ ਵਲੋਂ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਹੁਣ ਇਸ ਮਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਘੇਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਸ ਮੁੱਦੇ ‘ਤੇ ਆਪਣਾ ਪੱਖ ਰੱਖਿਆ। ਉਹਨਾਂ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਨਾਲ ਹੀ ਉਹਨਾਂ ਇਹ ਵੀ ਇਲਜ਼ਾਮ ਲਗਾਏ ਹਨ ਕਿ ਪੰਜਾਬ ਸਰਕਾਰ ਇਸ ਮਸਲੇ ‘ਤੇ ਕਦੇ ਵੀ ਸੁਹਿਰਦ ਨਹੀਂ ਰਹੀ ਹੈ।

ਪੁਲਿਸ ਨੇ ਸੁਲਝਾਈ ਪੰਜਾਬੀ ਯੂਨੀਵਰਸਿਟੀ ਕਤਲਕਾਂਡ ਦੀ ਗੁੱਥੀ, ਬਿਜਲੀ ਦਾ ਬਿੱਲ ਨਾ ਭਰਨ ਕਰਕੇ ਹੋਇਆ ਸੀ ਹਮਲਾ

ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਕਤਲ ਮਾਮਲੇ ਦੇ ਵਿਚ ਨਵਾਂ ਮੋੜ ਸਾਹਮਣੇ ਆ ਗਿਆ ਹੈ। ਪੁਲਿਸ ਨੇ ਇਸ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਕਤਲਕਾਂਡ ਦੇ ਚਾਰ ਦੋਸ਼ੀਆਂ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿਚ ਵਰਤਿਆ ਗਿਆ ਚਾਕੂ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਵਰੁਣ ਧਰਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਿਜਲੀ ਦਾ ਬਿੱਲ ਨਾ ਭਰਨ ਕਰਕੇ ਦੋਸ਼ੀਆਂ ਵਲੋਂ ਹਮਲਾ ਕੀਤਾ ਗਿਆ ਸੀ।

ਅਜਨਾਲਾ ਘਟਨਾਕ੍ਰਮ ‘ਤੇ ਭਾਜਪਾ ਆਗੂ ਬੀਬਾ ਜੈ ਇੰਦਰ ਕੌਰ ਦਾ ਬਿਆਨ, ਜਤਾਈ ਚਿੰਤਾ

ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ‘ਤੇ ਜਿਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਉਥੇ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸਵਾਲਾਂ ਦੇ ਕਠਹਿਰੇ ਵਿਚ ਖੜ੍ਹਾ ਕੀਤਾ ਜਾ ਰਿਹਾ ਹੈ। ਹੁਣ ਭਾਜਪਾ ਆਗੂ ਬੀਬਾ ਜੈ ਇੰਦਰ ਕੌਰ ਨੇ ਇਸ ਘਟਨਾਕ੍ਰਮ ‘ਤੇ ਆਪਣਾ ਪ੍ਰਤੀਕਰਮ ਸਾਂਝਾ ਕੀਤਾ ਹੈ। ਉਹਨਾਂ ਬਿਆਨ ਦਿੰਦੇ ਹੋਏ ਜਿਥੇ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ, ਉਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 80 ਦੇ ਦਹਾਕੇ ਵਾਲਾ ਦੌਰ ਮੁੜ ਤੋਂ ਨਾ ਲਿਆਂਦਾ ਜਾਵੇ।

ਐੱਲ.ਪੀ.ਜੀ. ਗੈਸ ਸਿਲੰਡਰ ਦੇ ਵਧੇ ਰੇਟ, ਔਰਤਾਂ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ

ਐੱਲ.ਪੀ.ਜੀ. ਗੈਸ ਸਿਲੰਡਰ ਦੇ ਰੇਟਾਂ ‘ਚ ਵਾਧੇ ਕਾਰਨ ਜਿੱਥੇ ਰਸੋਈ ਦਾ ਬਜਟ ਵਿਗੜ ਗਿਆ ਹੈ, ਉੱਥੇ ਹੀ ਆਮ ਜਨਤਾ ਵੀ ਇਸ ਤੋਂ ਪ੍ਰਭਾਵਿਤ ਹੋ ਰਹੀ ਹੈ, ਕਿਉਂਕਿ ਇਕ ਪਾਸੇ ਕੇਂਦਰ ਸਰਕਾਰ ਮਹਿੰਗਾਈ ਘੱਟ ਕਰਨ ਦੀ ਗੱਲ ਕਰ ਰਹੀ ਹੈ, ਦੂਜੇ ਪਾਸੇ ਵਧੀਆਂ ਕੀਮਤਾਂ ਨਾਲ ਆਮ ਲੋਕਾਂ ਦੀਆਂ ਜੇਬਾਂ ‘ਤੇ ਕਾਫੀ ਅਸਰ ਵੀ ਪਿਆ ਹੈ। ਜਿਸ ਨੂੰ ਲੈ ਕੇ ਔਰਤਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਦੱਸਿਆ ਹੈ।

ਪੁਲਿਸ ਨੂੰ ਮਿਲੀ ਕਾਮਯਾਬੀ, ਗ੍ਰਿਫ਼ਤਾਰ ਕੀਤੇ ਦੋ ਫਰਜ਼ੀ ਪੱਤਰਕਾਰ

ਖ਼ਬਰ ਪਠਾਨਕੋਟ ਤੋਂ ਸਾਹਮਣੇ ਆਈ ਹੈ, ਜਿਥੇ ਪਿੰਡਾਂ ਦੇ ਵਿਕਾਸ ਕਾਰਜਾਂ ਦੀਆਂ ਰਿਪੋਰਟਾਂ ਸਰਕਾਰ ਨੂੰ ਭੇਜਣ ਨੂੰ ਲੈਕੇ ਸਰਪੰਚਾਂ ਤੋਂ ਪੈਸੇ ਠੱਗਣ ਵਾਲੇ ਦੋ ਫਰਜ਼ੀ ਪੱਤਰਕਾਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਹਨ। ਇਹਨਾਂ ਪੱਤਰਕਾਰਾਂ ਨੇ ਸਰਪੰਚ ਅਤੇ ਨੰਬਰਦਾਰ ਤੋਂ 7 ਹਜ਼ਾਰ ਰੁਪਏ ਵਸੂਲੇ ਸੀ ਅਤੇ ਆਪਣੇ ਚੈਨਲ ਦੀ ਰਸੀਦ ਕੱਟਕੇ ਵੀ ਦਿੱਤੀ ਸੀ। ਹਾਸਲ ਹੋਈ ਜਾਣਕਾਰੀ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button