Breaking NewsD5 specialNewsPress ReleasePunjabTop News

Raghav Chadha ਨੇ ਮੁੱਖ ਮੰਤਰੀ ਦੇ ਖੇਤਰ ਚਮਕੌਰ ਸਾਹਿਬ ‘ਚ ਚੱਲ ਰਹੇ ਰੇਤ ਮਾਫ਼ੀਆ ‘ਤੇ ਮਾਰਿਆ ਛਾਪਾ

ਮੁੱਖ ਮੰਤਰੀ ਚੰਨੀ ਦੀ ਸਰਪ੍ਰਸਤੀ 'ਚ ਚੱਲ ਰਿਹਾ ਰੇਤ ਮਾਫ਼ੀਆ ਦਾ ਕਾਰੋਬਾਰ: Raghav Chadha

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਇੰਚਾਰਜ Raghav Chadha ਨੇ ਮੁੱਖ ਮੰਤਰੀ Charanjit Singh Channi ਦੇ ਵਿਧਾਨ ਸਭਾ ਖੇਤਰ ਚਮਕੌਰ ਸਾਹਿਬ ਵਿੱਚ ਚੱਲ ਰਹੇ ਰੇਤ ਮਾਫ਼ੀਆ ਦੇ ਗ਼ੈਰਕਾਨੂੰਨੀ ਕਾਰੋਬਾਰ ਦਾ ਮੀਡੀਆ ਸਾਹਮਣੇ ਪਰਦਾਫਾਸ਼ ਕੀਤਾ। ਸ਼ਨੀਵਾਰ ਨੂੰ Chadha ਚਮਕੌਰ ਸਾਹਿਬ ਵਿਧਾਨ ਸਭਾ ਦੇ ਜਿੰਦਾਪੁਰ ਪਿੰਡ ਪਹੁੰਚੇ ਅਤੇ ਬਹੁਤ ਦਿਨਾਂ ਤੋਂ ਬੇਰੋਕ-ਟੋਕ  ਚੱਲ ਰਹੇ ਰੇਤ ਮਾਫ਼ੀਆ ਦੀ ਖੱਡ ‘ਤੇ ਛਾਪਾ ਮਾਰਿਆ। ਮੀਡੀਆ ਨੂੰ ਸੰਬੋਧਨ ਕਰਦਿਆਂ Raghav Chadha ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ Channi ਨੇ ਕਿਹਾ ਸੀ, ”ਰੇਤ ਮਾਫ਼ੀਆ ਮੇਰੇ ਕੋਲ ਨਾ ਆਵੇ। ਮੈਂ ਰੇਤ ਮਾਫ਼ੀਆ ਦਾ ਮੁੱਖ ਮੰਤਰੀ ਨਹੀਂ ਹਾਂ।” ਪਰ ਮੁੱਖ ਮੰਤਰੀ ਬਣਦੇ ਹੀ ਉਹ ਆਪਣੇ ਵਾਅਦੇ ਤੋਂ ਪਲਟ ਗਏ। ਉਨ੍ਹਾਂ ਰੇਤ ਮਾਫ਼ੀਆ ਨਾਲ ਹੱਥ ਮਿਲਾ ਲਏ। ਮੁੱਖ ਮੰਤਰੀ Channi ਦੀ ਸਰਪ੍ਰਸਤੀ ਵਿੱਚ ਹੀ ਰੇਤ ਮਾਫ਼ੀਆ ਖ਼ੁਦ ਉਨ੍ਹਾਂ ਦੇ ਖੇਤਰ ਵਿੱਚ ਕਾਰੋਬਾਰ ਚਲਾ ਰਿਹਾ ਹੈ।

ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਫੈਸਲਾ ?

Chadha ਨੇ ਮੁੱਖ ਮੰਤਰੀ ਚੰਨੀ ‘ਤੇ ਗ਼ਲਤ ਤਰੀਕੇ ਨਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਦੀ ਬਦਲੀ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ 22 ਨਵੰਬਰ 2021 ਨੂੰ ਜੰਗਲਾਤ ਵਿਭਾਗ ਦੇ ਅਧਿਕਾਰੀ Rajwansh Singh ਨੇ ਇੱਥੋਂ ਦੇ ਐਸ.ਐਚ.ਓ ਅਤੇ ਤਹਿਸੀਲਦਾਰ ਨੂੰ ਚਿੱਠੀ ਲਿਖੀ ਸੀ ਕਿ ਜਿੰਦਾਪੁਰ ਪਿੰਡ ਦਾ ਇਹ ਖੇਤਰ ‘ਜੰਗਲ ਸੁਰੱਖਿਆ ਕਾਨੂੰਨ’  ਅਧੀਨ ਆਉਂਦਾ ਹੈ ਅਤੇ ਇੱਥੇ ਖਣਨ ਸੰਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਸਕਦੀ। ਚਿੱਠੀ ਲਿਖਣ ਦੇ ਅਗਲੇ ਹੀ ਦਿਨ 23 ਨਵੰਬਰ ਨੂੰ Channi ਸਰਕਾਰ ਨੇ ਉਲਟਾ ਉਸ ਇਮਾਨਦਾਰ ਜੰਗਲਾਤ ਅਧਿਕਾਰੀ ਦੀ ਬਦਲੀ ਕਰ ਦਿੱਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਰੇਤ ਮਾਫ਼ੀਆ ਉਨ੍ਹਾਂ ਦੀ ਸਰਪ੍ਰਸਤੀ ਵਿੱਚ ਕੰਮ ਕਰ ਰਿਹਾ ਹੈ ਅਤੇ ਮੁੱਖ ਮੰਤਰੀ Channi ਰੇਤ ਮਾਫ਼ੀਆ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੋਂ ਰੋਜ਼ ਲਗਭਗ 800 ਤੋਂ 1000 ਟਰੱਕ ਰੇਤ ਦੇ ਗੈਰ ਕਾਨੂੰਨੀ ਢੰਗ ਨਾਲ ਕੱਢੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੰਗਲਾਤ ਅਧਿਕਾਰੀ ਨੇ ਆਪਣੀ ਚਿੱਠੀ ‘ਚ ਕਿਹਾ ਸੀ ਕਿ ਇਹ ਜ਼ਮੀਨ ਜੰਗਲਾਤ ਵਿਭਾਗ ਦੀ ਹੈ ਅਤੇ ਇੱਥੋਂ ਰੇਤ ਨਹੀਂ ਕੱਢਿਆ ਜਾ ਸਕਦਾ, ਪਰ ਮਾਫ਼ੀਆ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਰੇਤ ਕੱਢਿਆ ਜਾ ਰਿਹਾ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਲਾਏ ਦਰਖ਼ਤਾਂ ਨੂੰ ਬਰਬਾਦ ਕਰ ਦਿੱਤਾ ਗਿਆ ਹੈ, ਜਦੋਂ ਕਿ ਪ੍ਰਸ਼ਾਸਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ Channi ਦੱਸਣ ਕਿ ਕਿੰਨੇ ਸਮੇਂ ਤੋਂ ਇੱਥੇ ਗ਼ੈਰਕਾਨੂੰਨੀ ਢੰਗ ਨਾਲ ਰੇਤਾ ਕੱਢਿਆ ਜਾ ਰਿਹਾ? ਇਸ ਦਾ ਕਿੰਨਾ ਹਿੱਸਾ ਉਨ੍ਹਾਂ ਕੋਲ ਜਾਂਦਾ ਹੈ? ਅਜਿਹੇ ਕਿੰਨੇ ਮਾਫ਼ੀਆ ਸਥਾਨ ਚਮਕੌਰ ਸਾਹਿਬ ਤੇ ਪੂਰੇ ਪੰਜਾਬ ‘ਚ ਹਨ? ਮਾਫ਼ੀਆ ਨਾਲ ਉਨ੍ਹਾਂ ਦੀ ਕੀ ਸੌਦੇਬਾਜ਼ੀ ਹੈ?

ਕੇਂਦਰ ਨੇ ਦੇਤਾ ਜਥੇਬੰਦੀਆਂ ਨੂੰ ਜਵਾਬ! ਨਹੀਂ ਖ਼ਤਮ ਹੋਣਾ ਅੰਦੋਲਨ! ਕਸੂਤੇ ਫਸੇ ਕਿਸਾਨ || D5 Channel Punjabi

ਉਨ੍ਹਾਂ ਸ਼ਾਇਰਾਨਾ ਅੰਦਾਜ਼ ਵਿੱਚ ਮੁੱਖ ਮੰਤਰੀ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ, ”ਤੂੰ ਇੱਧਰ ਉੱਧਰ ਦੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਲਾ ਕਿਉਂ ਲੂਟਾ? ਹਮੇਂ ਰਹਿਜਨੋਂ ਸੇ ਗਿਲ਼ਾ ਨਹੀਂ, ਯੇ ਤੇਰੀ ਰਹਿਬਰੀ ਦਾ ਸਵਾਲ ਹੈ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Channi ਝੂਠ ਬੋਲਦੇ ਹਨ ਕਿ ਪੂਰੇ ਪੰਜਾਬ ‘ਚ 5 ਰੁਪਏ ਪ੍ਰਤੀ ਫੁੱਟ ਰੇਤਾ ਮਿਲਦਾ ਹੈ। ਜਦੋਂ ਕਿ ਸਚਾਈ ਇਹ ਹੈ ਕਿ ਰੇਤ ਮਾਫ਼ੀਆ ਕਾਰਨ ਲੋਕਾਂ ਨੂੰ 25 ਤੋਂ 40 ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਖ਼ਰੀਦਣਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਰੇਤ ਮਾਫ਼ੀਆ ਨੂੰ ਦੇਖ ਕੇ ਲੱਗਦਾ ਹੈ ਕਿ ਦੁੱਧ ਦੀ ਰਾਖੀ ਬਿੱਲੀ ਕਰ ਰਹੀ ਹੈ। Chadha ਨੇ ਕਿਹਾ ਕਿ ਚੰਗੇ ਸਕੂਲ, ਚੰਗੇ ਹਸਪਤਾਲ ਬਣਾਉਣ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸੇਵਾਵਾਂ ਦੇਣਾ ਆਮ ਆਦਮੀ ਪਾਰਟੀ ਦੀ Kejriwal ਸਰਕਾਰ ਦਾ ਵਿਕਾਸ ਮਾਡਲ ਹੈ। ਜਦੋਂ ਕਿ ਰੇਤ ਮਾਫ਼ੀਆ ਅਤੇ ਨਸ਼ਾ ਮਾਫ਼ੀਆ ਕਾਂਗਰਸ ਸਰਕਾਰ ਦਾ ਵਿਕਾਸ ਮਾਡਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਲਗਭਗ 20 ਹਜ਼ਾਰ ਕਰੋੜ ਰੁਪਏ ਦਾ ਰੇਤ ਮਾਫ਼ੀਆ ਦਾ ਕਾਰੋਬਾਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਮਾਫ਼ੀਆ ਨੂੰ ਖ਼ਤਮ ਕਰ ਕੇ ਉਸੇ ਪੈਸੇ ਨਾਲ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਵੇਗੀ ਅਤੇ ਲੋਕਾਂ ਨੂੰ ਮੁਫ਼ਤ ‘ਚ ਵਿਸ਼ਵ ਪੱਧਰੀ ਸਿੱਖਿਆ ਅਤੇ ਇਲਾਜ ਸੇਵਾ ਪ੍ਰਦਾਨ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ Neil Garg ਅਤੇ Advocate Dinesh Chadha ਵੀ ਮੌਜੂਦ ਸਨ।


Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button