Breaking NewsIndiaTop News

Rahul Gandhi Defamation Case: ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਵੱਡਾ ਝੱਟਕਾ, ਪਟੀਸ਼ਨ ਹੋਈ ਖਾਰਜ

Rahul Gandhi Defamation Case: ਗੁਜਰਾਤ ਹਾਈ ਕੋਰਟ ਅੱਜ ਰਾਹੁਲ ਗਾਂਧੀ ਦੀ ਉਸ ਦੀ 2019 ਦੀ ਮੋਦੀ ਸਰਨੇਮ ਟਿੱਪਣੀ ਨੂੰ ਲੈ ਕੇ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਬੇਨਤੀ ਨੂੰ ਖਾਰਜ ਕਰ ਦਿੱਤੀ ਹੈ। ਰਾਹੂਲ ਗਾਂਧੀ ਦੀ 2 ਸਾਲ ਦੀ ਸਜ਼ਾ ਬਰਕਰਾਰ ਰਹੇਗੀ। ਦਰਅਸਲ, ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਟਿੱਪਣੀ ਕਰਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਉਹ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ ਸਨ।

Police ਨੇ ਚੁੱਕਿਆ Shiv Sena ਪ੍ਰਧਾਨ, ਵੱਡੀ ਕਾਰਵਾਈ ਦੀ ਤਿਆਰੀ! | D5 Channel Punjabi | Harish Singla

ਲੋਕ ਸਭਾ ਚੋਣਾਂ 2019 ਤੋਂ ਪਹਿਲਾਂ 13 ਅਪ੍ਰੈਲ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ‘ਮੋਦੀ ਸਰਨੇਮ’ ‘ਤੇ ਬਿਆਨ ਦਿੱਤਾ ਸੀ। ਸੂਰਤ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ 23 ਮਾਰਚ ਨੂੰ ਗੁਜਰਾਤ ਵਿੱਚ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਵੱਲੋਂ ਦਾਇਰ 2019 ਦੇ ਇੱਕ ਮਾਮਲੇ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 499 ਅਤੇ 500 (ਅਪਰਾਧਿਕ ਮਾਣਹਾਨੀ) ਤਹਿਤ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ 24 ਮਾਰਚ ਨੂੰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ।

ਬਠਿੰਡਾ ਥਰਮਲ ਪਲਾਂਟ ਲਈ ਨਵਾਂ ਐਲਾਨ! ਬਾਦਲ ਰਹਿਗੇ ਦੇਖਦੇ ! ਹੁਣ ਲੱਗਣੀਆਂ ਰੌਣਕਾਂ!

25 ਮਾਰਚ ਨੂੰ ਰਾਹੁਲ ਗਾਂਧੀ ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ 27 ਮਾਰਚ ਨੂੰ ਸਰਕਾਰੀ ਬੰਗਲਾ ਛੱਡਣ ਦਾ ਨੋਟਿਸ ਮਿਲਿਆ ਹੈ। 22 ਅਪ੍ਰੈਲ ਨੂੰ ਰਾਹੁਲ ਗਾਂਧੀ ਨੇ ਬੰਗਲਾ ਖਾਲੀ ਕਰ ਦਿੱਤਾ ਸੀ। ਰਾਹੁਲ ਗਾਂਧੀ ਨੇ ਸੂਰਤ ਸੈਸ਼ਨ ਕੋਰਟ ਦੇ ਫੈਸਲੇ ਦੇ ਖਿਲਾਫ ਗੁਜਰਾਤ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਰਾਹਤ ਨਹੀਂ ਮਿਲੀ। ਇਸ ਤੋਂ ਬਾਅਦ ਹਾਈਕੋਰਟ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button