Raja Warring ਨੇ ਕਾਂਗਰਸ ਪ੍ਰਦੇਸ਼ ਪ੍ਰਧਾਨ ਅਤੇ Bharat Bhushan Ashu ਨੇ ਕਾਰਜਕਾਰੀ ਪ੍ਰਧਾਨ ਦਾ ਸੰਭਾਲਿਆ ਅਹੁਦਾ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਕਾਰਜਕਾਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਇਸ ਤਾਜਪੋਸ਼ੀ ਸਮਾਰੋਹ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਵੀ ਕਈ ਵੱਡੇ ਆਗੂ ਮੌਜੂਦ ਹਨ। ਨਵਜੋਤ ਸਿੰਘ ਸਿੱਧੂ ਵੀ ਇਸ ਸਮਾਰੋਹ ‘ਚ ਆਪਣੇ ਸਮਰਥਕਾਂ ਸਮੇਤ ਪੁੱਜੇ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਸੀਂ ਅਖ਼ੀਰਲੇ ਦਮ ਤੱਕ ਲੜਾਂਗੇ ਕਿਉਂਕਿ ਪਾਰਟੀ ਨੂੰ ਬਣਾਉਣ ਲਈ ਲੱਖਾਂ ਲੋਕਾਂ ਦਾ ਖੂਨ ਪਸੀਨਾ ਲੱਗਿਆ ਹੋਇਆ ਹੈ ਅਤੇ ਇਸ ਪਾਰਟੀ ਨੂੰ ਸ਼ਹਾਦਤਾਂ ਦੇ ਕੇ ਸਿਰਜਿਆ ਗਿਆ ਹੈ।
ਸਿੱਖਾਂ ਲਈ ਪ੍ਰਧਾਨ ਮੰਤਰੀ ਦਾ ਐਲਾਨ, ਸੁਖਬੀਰ ਨੇ ਲਿਖੀ CM ਨੂੰ ਚਿੱਠੀ, ਹਰਜੀਤ ਗਰੇਵਾਲ ਦੇ ਬਿਆਨ ‘ਤੇ ਭੜਕੇ ਕਿਸਾਨ!
ਦੱਸਣਯੋਗ ਹੈ ਕਿ ਕਰੀਬ 5 ਮਹੀਨੇ ਪਹਿਲਾਂ ਕਾਂਗਰਸ ਨੇ ਪੰਜਾਬ ‘ਚ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਦਿੱਤਾ ਸੀ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੱਧੂ ਕੋਲੋਂ ਕਾਂਗਰਸ ਹਾਈਕਮਾਨ ਨੇ ਅਸਤੀਫ਼ਾ ਮੰਗ ਲਿਆ ਸੀ, ਜਿਸ ਤੋਂ ਬਾਅਦ ਹੁਣ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਕਾਂਗਰਸ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਕਿਸਾਨਾਂ ’ਤੇ ਵਰੰਟ ਜਾਰੀ ਹੋਣ ’ਤੇ ਵੱਡਾ ਫੈਸਲਾ! ਕਿਸਾਨਾਂ ਨੂੰ ਚੜ੍ਹਿਆ ਗੋਡੇ-ਗੋਡੇ ਚਾਅ
ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਕਾਂਗਰਸ ਦੇ ਸੀਨੀਅਰ ਲੀਡਰ ਆਉਣ ਵਾਲੇ ਸਮੇਂ ‘ਚ ਪਾਰਟੀ ਨੂੰ ਚਲਾਉਣ ਲਈ ਚੰਗੀ ਸੇਧ ਦੇਣਗੇ ਅਤੇ ਵਰਕਰਾਂ ਨੂੰ ਕਿਵੇਂ ਮਜ਼ਬੂਤ ਕਰਨਾ ਹੈ, ਇਹ ਵੀ ਸਿਖਾਉਣਗੇ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਬਹੁਤ ਪੁਰਾਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਹਮਣੇ ਜੋ ਵੀ ਚੁਣੌਤੀਆਂ ਖੜ੍ਹੀਆਂ ਹੋਣਗੀਆਂ, ਉਨ੍ਹਾਂ ਦਾ ਅਸੀਂ ਡੱਟ ਕੇ ਮੁਕਾਬਲਾ ਕਰਾਂਗੇ ਅਤੇ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤੀ ਵੱਲ ਲੈ ਕੇ ਜਾਵਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.