Breaking NewsD5 specialIndiaNewsTop News

Rajasthan ਸਰਕਾਰ ਦਾ ਵੱਡਾ ਫੈਸਲਾ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ

ਜੈਪੁਰ : ਰਾਜਸਥਾਨ ਸਰਕਾਰ ਨੇ ਕੋਰੋਨਾ ਵਾਇਰਸ ਸੰਕਰਮਣ ਨੂੰ ਦੇਖਦੇ ਹੋਏ ਰਾਜਸਥਾਨ ਮਿਡਲ ਸਿੱਖਿਆ ਬੋਰਡ, ਅਜ਼ਮੇਰ ਦੀਆਂ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਬੁੱਧਵਾਰ ਨੂੰ ਕੀਤਾ। ਇਸਦੇ ਨਾਲ ਹੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਕਾਰਨ ਅਨਾਥ ਹੋਏ ਬੱਚਿਆਂ ਲਈ ਪੈਕੇਜ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਹੈ। ਸੀ.ਐੱਮ. ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ‘ਚ ਬੁੱਧਵਾਰ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਰਾਜ ਮੰਤਰੀ ਪ੍ਰੀਸ਼ਦ ਦੀ ਬੈਠਕ ਵਿੱਚ ਇਸ ਗੱਲ ‘ਤੇ ਵਿਚਾਰ ਕੀਤਾ ਗਿਆ ਕਿ ਇਸ ਮਹਾਮਾਰੀ ਨਾਲ ਸਮਾਜ ਦੇ ਹੋਰ ਵਰਗਾਂ ਦੇ ਨਾਲ-ਨਾਲ ਵਿਦਿਆਰਥੀ ਵਰਗ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

🔴LIVE ||ਕੇਂਦਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ! ਮੰਗੀ ਰਿਪੋਰਟ ! ਦਿੱਲੀ ਵੱਲ ਵਧੇ ਕਿਸਾਨ! ਸਰਕਾਰ ਨੂੰ ਪਾਈ ਬਿਪਤਾ !

ਡਾਕਟਰੀ ਮਾਹਰ ਇਨਫੈਕਸ਼ਨ ਦੀ ਤੀਜੀ ਲਹਿਰ ਨਾਲ ਬੱਚਿਆਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦਾ ਖਦਸ਼ਾ ਜ਼ਾਹਿਰ ਕਰ ਰਹੇ ਹਨ। ਅਜਿਹੇ ਵਿੱਚ ਪ੍ਰੀਖਿਆਵਾਂ ਨੂੰ ਮੁਅੱਤਲ ਕਰਣ ਦਾ ਫ਼ੈਸਲਾ ਕੀਤਾ ਗਿਆ। ਉਥੇ ਹੀ, ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ ਕੋਰੋਨਾ ਸੰਕਟ ਵਿਚਾਲੇ ਪ੍ਰੀਖਿਆ ਨਾ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਦੇ ਹਿੱਤ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਦੂਜੇ ਪਾਸੇ, ਗੋਆ ਵਿੱਚ ਵੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ।

ਸਵੇਰੇ-ਸਵੇਰੇ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ,ਬਾਰਡਰ ’ਤੇ ਵੱਜੇ ਖੁਸ਼ੀ ’ਚ ਲਲਕਾਰੇ!

ਰਾਜ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਬੋਰਡ ਦੀ 12ਵੀਂ ਦੀ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਸੂਬਾ ਬੋਰਡ ਦੀਆਂ ਪ੍ਰੀਖਿਆਵਾਂ ਵੀ ਕੈਂਸਿਲ ਕੀਤੀਆਂ ਜਾ ਰਹੀਆਂ ਹਨ। ਹਰਿਆਣਾ, ਗੁਜਰਾਤ, ਉਤਰਾਖੰਡ, ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਰਾਜਸਥਾਨ ਬੋਰਡ ਨੇ 10ਵੀਂ ਅਤੇ 12ਵੀਂ ਅਤੇ ਗੋਆ ਨੇ 12ਵੀਂ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button