Breaking NewsD5 specialNewsPoliticsPunjab

Rajinder Bhattal ਨੇ ਕਿਹਾ- ਜੇਕਰ ਕੋਈ ਪੰਜਾਬ ਵਿੱਚ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈ ਸਕਦਾ ਹੈ ਤਾਂ ਉਹ ਹੈ ਕਾਂਗਰਸ ਸਰਕਾਰ

ਲਹਿਰਾਗਾਗਾ: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹੱਕ ਵਿੱਚ ਜੇਕਰ ਕੋਈ ਫੈਸਲਾ ਲੈ ਸਕਦਾ ਹੈ ਤਾਂ ਉਹ ਕਾਂਗਰਸ ਦੀ ਸਰਕਾਰ ਹੈ।ਪ੍ਰਧਾਨ ਮੰਤਰੀ ਮੋਦੀ ‘ਤੇ ਚੁਟਕੀ ਲੈਂਦਿਆਂ ਭੱਠਲ ਨੇ ਕਿਹਾ ਕਿ ਮੋਦੀ ਜਦੋਂ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ, ਉਦੋਂ ਹੀ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਵਿਰੁੱਧ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਸਨ ਅਤੇ ਉਥੇ ਰਹਿੰਦੇ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ।ਹੁਣ ਇਨ੍ਹਾਂ ਕਾਲੇ ਕਾਨੂੰਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਕਿਸਾਨਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਅਜਿਹੇ ਕਈ ਫੈਸਲੇ ਲਏ ਸਨ ਜੋ ਹੁਣ ਤੱਕ ਜਾਰੀ ਹਨ।

ਲਓ ਕਿਸਾਨਾਂ ਤੋਂ ਡਰੀ ਸਰਕਾਰ, ਕੱਢੇਗੀ ਪੱਕਾ ਹੱਲ || D5 Channel Punjabi

ਆਮ ਆਦਮੀ ਪਾਰਟੀ ਸਿਰਫਨਾਂ ਦੀ ਪਾਰਟੀ ਹੈ
DAP ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ DAP ਕੇਂਦਰ ਦੇ ਹੱਥਾਂ ਵਿੱਚ ਹੈ ਅਤੇ ਉਹ ਜਿੰਨਾ ਜਾਰੀ ਕਰਦੀ ਹੈ, ਉਨ੍ਹਾਂ ਹੀ ਕਿਸਾਨਾਂ ਵਿੱਚ ਵੰਡਿਆ ਜਾਂਦਾ ਹੈ।ਸਾਡੇ ਮੰਤਰੀ 2-3 ਵਾਰ ਦਿੱਲੀ ਜਾ ਕੇ ਕੇਂਦਰ ਨੂੰ ਅਪੀਲ ਕਰ ਚੁੱਕੇ ਹਨ।ਸੀ ਵੋਟਰ ਸਰਵੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਗ੍ਰਾਫ ਦਿਨ-ਬ-ਦਿਨ ਵੱਧ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਸਿਰਫ ਨਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ।ਉਨ੍ਹਾਂ ਦੇ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕਈ ਆਮ ਆਦਮੀ ਪਾਰਟੀ ਛੱਡ ਰਹੇ ਹਨ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜੋ ਸੂਚੀ ਜਾਰੀ ਕੀਤੀ ਗਈ ਹੈ, ਉਹ ਇਸੇ ਕਾਰਨ ਹੈ ਤਾਂ ਜੋ ਉਨ੍ਹਾਂ ਦੇ ਵਿਧਾਇਕ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਨਾ ਹੋ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button