ਬਾਈਕ ਟੈਕਸੀ ਸੇਵਾ ਦੇਣ ਵਾਲੀ ਕੰਪਨੀ ਰੈਪਿਡੋ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕੰਪਨੀ ਨੂੰ ਪੁਣੇ ‘ਚ ਆਪਣੀਆਂ ਸਾਰੀਆਂ ਸੇਵਾਵਾਂ ਤੁਰੰਤ ਬੰਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਬਾਈਕ ਟੈਕਸੀਆਂ ਦੇ ਨਾਲ-ਨਾਲ ਕੰਪਨੀ ਦੇ ਰਿਕਸ਼ਾ ਅਤੇ ਡਿਲੀਵਰੀ ਸੇਵਾਵਾਂ ਵੀ ਬਿਨਾਂ ਲਾਇਸੈਂਸ ਦੇ ਹਨ। ਰੈਪਿਡੋ ਟੈਕਸੀ ਸੇਵਾ ਸਬੰਧੀ ਸੁਣਵਾਈ ਦੌਰਾਨ ਬੰਬੇ ਹਾਈ ਕੋਰਟ ਨੇ ਕੰਪਨੀ ਨੂੰ ਸ਼ੁੱਕਰਵਾਰ 13 ਜਨਵਰੀ ਦੁਪਹਿਰ 1 ਵਜੇ ਤੋਂ ਸਾਰੀਆਂ ਸੇਵਾਵਾਂ ਬੰਦ ਕਰਨ ਦਾ ਨਿਰਦੇਸ਼ ਦਿੱਤਾ।
ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕੰਪਨੀ ਨੇ 20 ਜਨਵਰੀ ਤੱਕ ਪੂਰੇ ਸੂਬੇ ਵਿੱਚ ਸਾਰੀਆਂ ਸੇਵਾਵਾਂ ਬੰਦ ਕਰਨ ਦੀ ਹਾਮੀ ਭਰ ਦਿੱਤੀ ਹੈ। ਅਗਲੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ। ਰੈਪਿਡੋ ਨੇ 16 ਮਾਰਚ 2022 ਨੂੰ ਪੁਣੇ ਆਰਟੀਓ ਵਿੱਚ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਟਰਾਂਸਪੋਰਟ ਵਿਭਾਗ ਨੇ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਨੇ ਲੋਕਾਂ ਨੂੰ ਰੈਪੀਡੋ ਦੀ ਐਪ ਅਤੇ ਇਸ ਦੀਆਂ ਸੇਵਾਵਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਸੀ। ਇਸ ਤੋਂ ਬਾਅਦ ਰੈਪਿਡੋ ਨੇ ਬਾਂਬੇ ਹਾਈ ਕੋਰਟ ਦਾ ਰੁਖ ਕੀਤਾ ਸੀ। 29 ਨਵੰਬਰ 2022 ਨੂੰ ਹਾਈ ਕੋਰਟ ਨੇ ਵਿਭਾਗ ਨੂੰ ਇਜਾਜ਼ਤ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਇਸ ਨੂੰ 21 ਦਸੰਬਰ 2022 ਨੂੰ ਆਰਟੀਓ ਦੀ ਮੀਟਿੰਗ ਵਿੱਚ ਦੁਬਾਰਾ ਰੱਦ ਕਰ ਦਿੱਤਾ ਗਿਆ ਸੀ। ਇਸ ‘ਚ ਕਿਹਾ ਗਿਆ ਹੈ ਕਿ ਸੂਬੇ ‘ਚ ਬਾਈਕ ਟੈਕਸੀਆਂ ਨੂੰ ਲੈ ਕੇ ਕੋਈ ਸਪੱਸ਼ਟ ਨਿਯਮ ਨਹੀਂ ਹੈ।ਅਰਜ਼ੀ ਨੂੰ ਮੁੜ ਖਾਰਿਜ ਕੀਤੇ ਜਾਣ ਤੋਂ ਬਾਅਦ ਰੈਪਿਡੋ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਸ਼ੁੱਕਰਵਾਰ ਨੂੰ ਹਾਈਕੋਰਟ ਨੇ ਬਾਈਕ ਟੈਕਸੀਆਂ ਨੂੰ ਲੈ ਕੇ ਨਿਰਦੇਸ਼ ਦਿੱਤੇ। ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ‘ਬਾਈਕ ਟੈਕਸੀ’ ਸਬੰਧੀ ਇਕ ਸੁਤੰਤਰ ਕਮੇਟੀ ਬਣਾਈ ਹੈ। ਇਸ ਸਬੰਧੀ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪੇਗੀ। ਉਦੋਂ ਤੱਕ ਸੂਬਾ ਸਰਕਾਰ ਇਸ ਸੇਵਾ ਨੂੰ ਤੁਰੰਤ ਬੰਦ ਕਰਨ ਦੀ ਮੰਗ ਕਰਦੀ ਹੈ।ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬੰਬਈ ਹਾਈ ਕੋਰਟ ਨੇ ਬਾਈਕ ਟੈਕਸੀਆਂ ਦੀ ਇਜਾਜ਼ਤ ਦੇਣ ਵਾਲੀ ਨੀਤੀ ਬਣਾਉਣ ‘ਚ ਅਵੇਸਲੇਪਣ ਲਈ ਮਹਾਰਾਸ਼ਟਰ ਸਰਕਾਰ ਨੂੰ ਝਾੜ ਪਾਈ ਸੀ ਅਤੇ ਕਿਹਾ ਸੀ ਕਿ ਇਸ ‘ਤੇ ਤੁਹਾਨੂੰ ਕਿਸੇ ਨਾ ਕਿਸੇ ਰੂਪ ‘ਚ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.