Republic Day : CM ਕੈਪਟਨ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ, ‘ਦਿੱਲੀ ਬਾਰਡਰ ‘ਤੇ ਹੈ ਦਿਲ’

ਪਟਿਆਲਾ : ਦੇਸ਼ ਭਰ ‘ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਪਟਿਆਲਾ ‘ਚ ਤਿਰੰਗਾ ਲਹਿਰਾਇਆ। ਕੈਪਟਨ ਨੇ ਕਿਹਾ ਕਿ ਗਣਤੰਤਰ ਦਿਹਾੜਾ ਸਾਡੇ ਲੋਕਤੰਤਰੀ ਅਧਿਕਾਰਾਂ ਅਤੇ ਸਾਡੇ ਸੰਵਿਧਾਨ ਵੱਲੋਂ ਦਿੱਤੀਆਂ ਗਈਆਂ ਆਜ਼ਾਦੀਆਂ ਦੀ ਰਾਖੀ ਲਈ ਕੀਤੇ ਗਏ ਵਾਅਦੇ ਦੀ ਪੁਸ਼ਟੀ ਕਰਨ ਦਾ ਮਹੱਤਵਪੂਰਨ ਮੌਕਾ ਹੈ।
🔴LIVE | ਦਿੱਲੀ ਪੁਲਿਸ ਨਾਲ ਕਿਸਾਨਾਂ ਦੇ ਸਿੱਧੇ ਟਾਕਰੇ,ਅੱਗੇ-ਅੱਗੇ ਭਜਾਈ ਪੁਲਿਸ!
ਸਾਡਾ ਸੰਵਿਧਾਨ ਲੋਕਤੰਤਰਿਕ ਦੇਸ਼ ਦੀ ਅਸਲੀ ਤਾਕਤ ਹੈ। ਕਿਸਾਨ ਸੰਘਰਸ਼ ਦੇ ਪੱਖ ‘ਚ ਬੋਲਦੇ ਹੋਏ, ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਦਿੱਲੀ ਦੀਆਂ ਸੀਮਾਵਾਂ ‘ਤੇ ਹੈ। ਉਂਮੀਦ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਅਗਲੀ ਬੈਠਕ ‘ਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਹ ਬਹੁਤ ਬਦਕਿਸਮਤੀ ਭਰਿਆ ਹੈ ਕਿ ਕੇਂਦਰ ਸਰਕਾਰ ਨੇ ਰਾਜਾਂ ਤੋਂ ਬਿਨ੍ਹਾਂ ਪੁੱਛੇ ਕਿਸਾਨਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨ ਲਾਗੂ ਕੀਤੇ।
My speech from today’s State level #RepublicDay function at Patiala. https://t.co/cbNbEsUGK1
— Capt.Amarinder Singh (@capt_amarinder) January 26, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.