Punjab Public Service Commission ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।
ਸਰਕਾਰ ਦਾ ਐਕਸ਼ਨ! ਭੜਕੇ Kisan! 2024 ਲਈ ਰਣਨੀਤੀ ਤਿਆਰ | CBI Raids | Satnam Singh Behru | D5 Channel Punjabi
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.