PunjabTop News

Road Accident : ਕਾਂਗਰਸ ਦੇ ਸਾਬਕਾ ਐੱਮਪੀ ਮੋਹਿੰਦਰ ਸਿੰਘ ਕੇਪੀ ਸੜਕ ਹਾਦਸੇ ‘ਚ ਹੋਏ ਜ਼ਖ਼ਮੀ

ਜਲੰਧਰ : ਜਲੰਧਰ-ਲੁਧਿਆਣਾ ਹਾਈਵੇ ‘ਤੇ ਅੱਜ ਇਕ ਸੜਕ ਹਾਦਸੇ ‘ਚ ਕਾਂਗਰਸ ਦੇ ਸਾਬਕਾ ਐੱਮਪੀ ਮੋਹਿੰਦਰ ਸਿੰਘ ਕੇਪੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੀ ਗੱਡੀ ਨੂੰ ਨੈਸ਼ਨਲ ਹਾਈਵੇ ‘ਤੇ ਇਕ ਟ੍ਰੈਕਟਰ ਨੇ ਟੱਕਰ ਮਾਰ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਹਾਦਸਾ ਹੋਇਆ ਉਸ ਵੇਲੇ ਮੋਹਿੰਦਰ ਸਿੰਘ ਕੇਪੀ ਕਿਸੇ ਵਿਆਹ ਸਮਾਗਮ ‘ਚ ਹਿੱਸਾ ਲੈਣ ਤੋਂ ਬਾਅਦ ਵਾਪਸ ਆ ਰਹੇ ਸੀ। ਮੋਹਿੰਦਰ ਸਿੰਘ ਕੇਪੀ ਦੀ ਕਾਰ ਨੂਰਮਹਿਲ ਰੋਡ ਪ੍ਰੀਤਮ ਪੈਲੇਸ ਵੱਲ ਜਾ ਰਹੀ ਸੀ ਅਤੇ ਪੁਲਿਸ ਪਾਇਲਟ ਦੀ ਕਾਰ ਉਨ੍ਹਾਂ ਦੀ ਕਾਰ ਦੇ ਅੱਗੇ ਜਾ ਰਹੀ ਸੀ।

CM Bhagwant Mann ਦੇ ਅਸਤੀਫ਼ੇ ਦੀ ਉੱਠੀ ਮੰਗ | D5 Channel Punjabi

ਜਿਸ ਦੌਰਾਨ ਇੱਕ ਪਾਸੇ ਤੋਂ ਇੱਕ ਟਰੈਕਟਰ-ਟਰਾਲੀ ਆ ਗਈ ਅਤੇ ਸਾਬਕਾ ਮੰਤਰੀ ਕੇ. ਪੀ. ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ । ਮੋਹਿੰਦਰ ਸਿੰਘ ਕੇਪੀ ਨਾਲ ਗੱਡੀ ‘ਚ ਉਨ੍ਹਾਂ ਦੇ ਸੁਰੱਖਿਆ ਗਾਰਡ ਮੌਜੂਦ ਸਨ। ਹਾਲਾਂਕਿ ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਟ੍ਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਮੌਕੇ ਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਸਮੇਤ ਫਿਲੌਰ ਤੋਂ ਕਈ ਕੌਂਸਲਰ ਮੌਕੇ ਤੇ ਪਹੁੰਚ ਗਏ ਸਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button