PunjabTop News

RPG ਹਮਲੇ ਨਾਲ ਜੁੜੀ ਵੱਡੀ ਖਬਰ, ਪੰਜਾਬ ਪੁਲਿਸ ਨੇ ਮਾਮਲਾ ਸੁਲਝਾਉਣ ਦਾ ਕੀਤਾ ਦਾਅਵਾ

ਥਾਣਾ ਤਰਨਤਾਰਨ ਵਿਖੇ ਹੋਈ ਆਰ.ਪੀ.ਜੀ. ਹਮਲੇ ਸਬੰਧੀ ਪੰਜਾਬ ਦੇ ਆਈ.ਜੀ. ਸੁਖਚੈਨ ਗਿੱਲ ਦਾ ਵੱਡਾ ਬਿਆਨ ਆਇਆ ਸਾਹਮਣੇ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਆਰ.ਪੀ.ਜੀ. ਹਮਲੇ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਆਈ.ਜੀ. ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੁਲਸ ਨੇ 4 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਇਨ੍ਹਾਂ ‘ਚੋਂ 2 ਲੋਕਾਂ ਨੇ ਹਮਲਾਵਰਾਂ ਨੂੰ ਬਾਈਕ ਮੁਹੱਈਆ ਕਰਵਾਈ ਸੀ ਅਤੇ 2 ਨੇ ਰਹਿਣ ਲਈ ਜਗ੍ਹਾ ਦਿੱਤੀ ਸੀ।ਇਸ ਦੌਰਾਨ ਆਈ.ਜੀ. ਇਹ ਵੀ ਕਿਹਾ ਕਿ ਆਰ.ਪੀ.ਜੀ. ਗ੍ਰਨੇਡ ਸੁੱਟਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ। ਫਿਲਹਾਲ ਉਨ੍ਹਾਂ ਨੇ ਕਿਸੇ ਦੋਸ਼ੀ ਦਾ ਨਾਂ ਨਹੀਂ ਦੱਸਿਆ ਹੈ। ਦੱਸ ਦਈਏ ਕਿ ਸ਼ੁੱਕਰਵਾਰ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇਅ ‘ਤੇ ਸਥਿਤ ਸਰਹਾਲੀ ਥਾਣੇ ਨੂੰ ਪਾਕਿਸਤਾਨ ਦੇ ਇਸ਼ਾਰੇ ‘ਤੇ ਨਿਸ਼ਾਨਾ ਬਣਾਇਆ ਗਿਆ ਸੀ, ਹਾਲਾਂਕਿ ਇਸ ਹਮਲੇ ਦੌਰਾਨ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਕੋਈ ਨੁਕਸਾਨ ਨਹੀਂ ਹੋਇਆ ਸੀ ਪਰ ਇਸ ਹਮਲੇ ਤੋਂ ਬਾਅਦ ਬੀ. ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button