Breaking NewsD5 specialIndiaInternationalNewsTop News

Russia Ukraine War : ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਫੋਨ ‘ਤੇ ਗੱਲ ਕਰਨਗੇ PM ਮੋਦੀ

ਨਵੀਂ ਦਿੱਲੀ/ਯੂਕਰੇਨ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਸੋਮਵਾਰ ਯਾਨੀ ਕਿ ਅੱਜ ਫੋਨ ’ਤੇ ਗੱਲ ਕਰਨਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮੋਦੀ ਅਜਿਹੇ ਸਮੇਂ ’ਚ ਜ਼ੇਲੇਂਸਕੀ ਨਾਲ ਗੱਲ ਕਰਨਗੇ, ਜਦੋਂ ਰੂਸ ਦੇ ਹਮਲੇ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਰੂਸ ਦੇ ਯੂਕ੍ਰੇਨ ’ਤੇ ਹਮਲਾ ਕਰਨ ਤੋਂ ਬਾਅਦ ਇਹ ਦੂਜਾ ਮੌਕਾ ਹੋਵੇਗਾ, ਜਦੋਂ ਪ੍ਰਧਾਨ ਮੰਤਰੀ ਮੋਦੀ, ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕਰਨਗੇ।

Ukraine War ’ਚ ਕੁੱਦੇ ਕਾਂਗਰਸੀ ਮੰਤਰੀ! ਪੋਲੈਂਡ ਦੀ ਧਰਤੀ ’ਤੇ ਲਾਇਆ ਡੇਰਾ, ਭਾਰਤੀ ਆਉਣਗੇ ਵਾਪਿਸ

ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਲੜਾਈ ਸ਼ੁਰੂ ਹੋਣ ਤੋਂ ਬਾਅਦ 26 ਫਰਵਰੀ ਨੂੰ ਪਹਿਲੀ ਵਾਰ ਜ਼ੇਲੇਨਸਕੀ ਨਾਲ ਗੱਲ ਕੀਤੀ। ਸੰਯੁਕਤ ਰਾਸ਼ਟਰ ਵਿਚ ਵੋਟਿੰਗ ਦੌਰਾਨ ਭਾਰਤ ਦੇ ਗੈਰ-ਹਾਜ਼ਰ ਰਹਿਣ ਤੋਂ ਬਾਅਦ ਜ਼ੇਲੇਂਸਕੀ ਨੇ ਮੋਦੀ ਨਾਲ ਗੱਲ ਕੀਤੀ ਅਤੇ ਭਾਰਤ ਦੇ ਸਿਆਸੀ ਸਮਰਥਨ ਦੀ ਮੰਗ ਕੀਤੀ। ਯੂਕ੍ਰੇਨ ’ਤੇ ਹਮਲਾ ਸ਼ੁਰੂ ਹੋਣ ਤੋਂ ਬਾਅਦ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਗੱਲ ਕੀਤੀ ਸੀ। ਜਦੋਂ ਤੋਂ ਯੁੱਧ ਸ਼ੁਰੂ ਹੋਇਆ ਪ੍ਰਧਾਨ ਮੰਤਰੀ ਮੋਦੀ ਨੇ ਨਿਕਾਸੀ ਕਾਰਜ ਦੀ ਸਮੀਖਿਆ ਅਤੇ ਰੂਸ-ਯੂਕਰੇਨ ਸੰਕਟ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button