Breaking NewsD5 specialNewsPunjabTop News

SAD-BSP ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਪਾਈ ਵੋਟ

ਕਪੂਰਥਲਾ : ਅੱਜ ਪੂਰੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

Punjab Election 2022 : ਪੰਜਾਬ ‘ਚ EVM ਮਸ਼ੀਨਾਂ ਹੋਈਆਂ ਖ਼ਰਾਬ, ਦੁਬਾਰਾ ਹੋਣਗੀਆਂ ਵੋਟਾਂ ? || D5 Channel Punjabi

ਜ਼ਿਲ੍ਹਾ ਕਪੂਰਥਲਾ ਦੀ ਗੱਲ ਕਰੀਏ ਤਾਂ ਇਥੋਂ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਏਗੀ। ਉਨ੍ਹਾਂ ਲੋਕਾਂ ਨੂੰ ਗਠਜੋੜ ਦੇ ਹੱਕ ‘ਚ ਵੋਟ ਪਾਉਣ ਲਈ ਕਿਹਾ ਤਾਂ ਕਿ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button