IndiaTop News

Sant Balbir Singh Seechewal ਨੇ ਸੰਸਦ ‘ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ

ਨਵੀਂ ਦਿੱਲੀ : ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਵੱਲੋਂ ਦੇਸ਼ ਵਿਚ ਕਿਸਾਨਾਂ ਦੀ ਬਣੀ ਹੋਈ ਤਰਸਯੋਗ ਹਾਲਤ ਦਾ ਮੁੱਦਾ ਰਾਜ ਸਭਾ ਦੇ ਸਦਨ ਵਿਚ ਚੁੱਕਦਿਆਂ ਕਰਜ਼ੇ ਵਿਚ ਡੁੱਬੇ ਹੋਏ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫ਼ਸਲਾਂ ਦੀ ਢੁਕਵੀਂ ਕੀਮਤ ਨਹੀਂ ਮਿਲਦੀ।  2021 ਵਿਚ ਕਿਸਾਨੀ ਅੰਦੋਲਨ ਦੌਰਾਨ ਜੋ ਮੰਗਾਂ ਕੇਂਦਰ ਵੱਲੋਂ ਮੰਨੀਆਂ ਗਈਆਂ ਉਹ ਹਲੇ ਤੱਕ ਵੀ ਪੂਰੀਆਂ ਨਾ ਹੋਣ ਤੇ ਉਹ ਮੰਗਾਂ ਪੂਰੀਆਂ ਕਰਨ ਦੀ ਵੀ ਮੰਗ ਕੀਤੀ ਅਤੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਸਹੀ ਮੁੱਲ ਅਦਾ ਕਰਨ ਦੀ ਅਪੀਲ ਕੀਤੀ। ਵੀਡਿਓ ਦੇਖਣ ਲਈ ਨੀਚੇ ਦਿਤੇ ਲਿੰਕ ‘ਤੇ ਕਲੀਕ ਕਰੋ :

ਰਾਜ ਸਭਾ ਗੂੰਜੇ ਸੰਤ ਸੀਚੇਵਾਲ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button