SC ਵਿਦਿਆਰਥੀ ਸਕਾਲਰਸ਼ਿਪ ਘੁਟਾਲੇ ਤੇ ਮਾਨ ਸਰਕਾਰ ਸਖ਼ਤ
ਚੰਡੀਗੜ੍ਹ : ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘੁਟਾਲਾ ਮਾਮਲੇ ‘ਤੇ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਮਾਨ ਸਰਕਾਰ ਵਲੋਂ ਵੱਡੇ ਐਕਸ਼ਨ ਦੀ ਤਿਆਰੀ ਕਰ ਲਈ ਗਈ ਹੈ। ਦੱਸ ਦਈਏ ਕਿ ਮਾਨ ਸਰਕਾਰ ਵਲੋਂ ਘੁਟਾਲੇ ਦੇ ਨਾਲ ਸਬੰਧਿਤ ਫਾਈਲਾਂ ਮੰਗਵਾ ਲਈਆਂ ਗਈਆਂ ਹਨ।
ਕਿਸਾਨਾਂ ਦੇ ਹੱਕ ’ਚ ਮਾਨ ਦਾ ਵੱਡਾ ਫ਼ੈਸਲਾ, Moosewala ਦੇ ਕਾਤਲ ਗਿਫ਼੍ਰਤਾਰ? ਖ਼ਤਰੇ ‘ਚ Raghav Chadha ਦੀ ਚੇਅਰਮੈਨੀ
ਖ਼ਬਰਾਂ ਇਹ ਵੀ ਮਿਲ ਰਹੀਆਂ ਹਨ ਕਿ, ਪਿਛਲੀ ਸਰਕਾਰ ‘ਚ ਜਾਰੀ ਕੀਤੀ ਗਈ ਰਾਸ਼ੀ ਦੀਆਂ ਫ਼ਾਈਲਾਂ ਮੰਗਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵੀ ਸ਼ਿਕੰਜ਼ਾ ਕੱਸਿਆ ਜਾ ਸਕਦਾ ਹੈ। ਜਾਣਕਾਰੀ ਇਹ ਵੀ ਹੈ ਕਿ ਪਿਛਲੀ ਸਰਕਾਰ ਵੇਲੇ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਸੀ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਸਵਾਲ ਚੁੱਕੇ ਸਨ ਅਤੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ‘ਚ ਘਪਲੇ ਦੇ ਦੋਸ਼ ਲੱਗੇ ਸਨ।
ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ..
ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ..
— Bhagwant Mann (@BhagwantMann) July 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.