Breaking NewsD5 specialIndiaNewsPunjabTop News

SC ਦੇ ਇਸ ਫੈਸਲੇ ‘ਤੇ ਮਨੀਸ਼ਾ ਗੁਲਾਟੀ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ/ਪਟਿਆਲਾ : ਸੁਪਰੀਮ ਕੋਰਟ ਵੱਲੋਂ ਸੈਕਸ ਵਰਕਰਾਂ ‘ਤੇ ਲਏ ਗਏ ਫੈਸਲੇ ‘ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਤਰਾਜ਼ ਜਤਾਇਆ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੂੰ ਮੇਰੀ ਅਪੀਲ ਹੈ ਕਿ ਉਹ ਸੈਕਸ ਵਰਕਰਾਂ ਦੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਾਰੀਆਂ ਔਰਤਾਂ ਨੂੰ ਸਿੱਖਿਆ ਅਤੇ ਕੰਮ ਦੀ ਸਹੂਲਤ ਦੇਣ ਦੀ ਪਹਿਲ ਕੀਤੀ ਜਾਵੇ ਤਾਂ ਜੋ ਕਿਸੇ ਨੂੰ ਇਸ ਕੰਮ ‘ਚ ਪੈਣ ਦੀ ਲੋੜ ਹੀ ਨਾ ਪਵੇ।

ਸਭ ਫੜੇ ਜਾਣਗੇ! CM ਮਾਨ ਐਕਸ਼ਨ ’ਚ! ਕੈਪਟਨ ਵਾਲੇ ਭ੍ਰਿਸ਼ਟ ਲੀਡਰਾਂ ਦੀ ਆਊ ਵਾਰੀ? ||D5 Channel Punjabi

ਉਨ੍ਹਾਂ ਕਿਹਾ ਕਿ ਅਸੀਂ ਔਰਤਾਂ ਦੇ ਸਸ਼ਕਤੀਕਰਨ ਦੀ ਗੱਲ ਤਾਂ ਬਹੁਤ ਕਰਦੇ ਹਾਂ ਤਾਂ ਪਰ ਉਸ ਉਤੇ ਅਮਲ ਨਹੀਂ ਕਰਦੇ। ਮਨੀਸ਼ਾ ਨੇ ਕਿਹਾ ਕਿ ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਤਾਂ ਕਿ ਉਹ ਸੈਕਸ ਵਰਕਰ ਨਾ ਬਣਨ। ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਕਿਹਾ ਆਪਣੇ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button