PunjabTop News

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਬਾਜਵਾ, ਵਕੀਲ ਰਾਹੀ ਰੱਖਿਆ ਆਪਣਾ ਪੱਖ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੀ ਅਹਿਮ ਸੁਣਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖੁਦ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਥਾਂ ‘ਤੇ ਵਕੀਲ ਅਰਵਿੰਦ ਸਚਦੇਵਾ ਨੇ ਕਮਿਸ਼ਨ ਸਾਹਮਣੇ ਪੱਖ ਰੱਖਿਆ।ਵਕੀਲ ਨੇ ਦੱਸਿਆ ਕਿ ਪ੍ਰਤਾਪ ਬਾਜਵਾ ਇਸ ਵੇਲੇ ਸ਼ਹਿਰ ਤੋਂ ਬਾਹਰ ਹਨ, ਜਿਸ ਕਾਰਨ ਉਹ ਨਿੱਜੀ ਤੌਰ ‘ਤੇ ਹਾਜ਼ਰ ਨਹੀਂ ਹੋ ਸਕੇ।ਵਕੀਲ ਨੇ ਪੂਰੇ ਮਾਮਲੇ ‘ਤੇ ਵਿਸਥਾਰਪੂਰਵਕ ਜਵਾਬ ਦਾਖਲ ਕਰਨ ਲਈ ਕਮਿਸ਼ਨ ਤੋਂ 2 ਹਫ਼ਤਿਆਂ ਦਾ ਸਮਾਂ ਮੰਗਿਆ ਹੈ।ਕਮਿਸ਼ਨ ਨੇ ਵਕੀਲ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 26 ਫਰਵਰੀ ਦੀ ਤਾਰੀਖ ਤੈਅ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button