Breaking NewsD5 specialIndiaNewsTop News

School – College Closed : ਕੋਰੋਨਾ ਦੇ ਕਾਰਨ ਦਿੱਲੀ, ਯੂਪੀ, ਬਿਹਾਰ ‘ਚ ਸਕੂਲ ਫਿਰ ਬੰਦ

ਨਵੀਂ ਦਿੱਲੀ : ਕੋਰੋਨਾ ਦੇ ਵੱਧਦੇ ਸੰਕਰਮਣ ਨੂੰ ਰੋਕਣ ਲਈ ਰਾਜ ਸਰਕਾਰਾਂ ਲਗਾਤਾਰ ਸਖ਼ਤ ਕਦਮ ਉਠਾ ਰਹੀਆਂ ਹਨ। ਅਜਿਹੇ ‘ਚ ਦਿੱਲੀ, ਯੂਪੀ, ਬਿਹਾਰ, ਹਰਿਆਣਾ, ਉਤਰਾਖੰਡ ਸਮੇਤ ਕਈ ਰਾਜਾਂ ‘ਚ ਕੋਰੋਨਾ ਦੇ ਖਤਰੇ ਦੀ ਵਜ੍ਹਾ ਨਾਲ ਸਕੂਲ – ਕਾਲਜ ਫਿਰ ਤੋਂ ਬੰਦ ਕਰ ਦਿੱਤੇ ਗਏ ਹਨ। ਦਿੱਲੀ ‘ਚ ਜਿੱਥੇ ਅਗਲੇ ਆਦੇਸ਼ ਤੱਕ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਉਥੇ ਹੀ ਰਾਜਸਥਾਨ, ਪੰਜਾਬ, ਮਹਾਰਾਸ਼ਟਰ, ਛੱਤੀਸਗੜ, ਐਮਪੀ ਸਮੇਤ ਹੋਰ ਰਾਜਾਂ ਦੀਆਂ ਸਰਕਾਰਾਂ ਨੇ ਵੀ ਸਕੂਲ – ਕਾਲਜਾਂ ਨੂੰ ਬੰਦ ਕਰ ਦਿੱਤਾ ਹੈ।

ਲਓ ਕਿਸਾਨਾਂ ਨੇ KMP ਰੋਡ ਕਰਤਾ ਜਾਮ,ਪੁਲਿਸ ਨਾਲ ਹੋਏ ਸਿੱਧੇ ਟਾਕਰੇ,ਮੁੜੀ ਪਿੱਛੇ!

ਬਿਹਾਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ਼ ਅਤੇ ਕੋਚਿੰਗ ਸੰਸਥਾਵਾਂ ਨੂੰ 18 ਅਪ੍ਰੈਲ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਹੁਣ ਇਸ ਦੀ ਮਿਆਦ ਇੱਕ ਹੋਰ ਹਫਤੇ ਲਈ ਵਧਾ ਦਿੱਤੀ ਗਈ ਹੈ। ਯਾਨੀ ਹੁਣ 18 ਅਪ੍ਰੈਲ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 30 ਅਪ੍ਰੈਲ ਤੱਕ ਸਾਰੀਆਂ ਦੁਕਾਨਾਂ ਅਤੇ ਅਦਾਰੇ ਸ਼ਾਮ ਸੱਤ ਵਜੇ ਤੱਕ ਹੀ ਖੁੱਲ੍ਹਣਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ।

ਕੋਟਕਪੂਰਾ ਗੋਲੀਕਾਂਡ ਦਾ ਸੱਚ?ਦੇਖੋ ਕਿਉਂ ਕੀਤੀ ਕੁੰਵਰ ਵਿਜੈ ਪ੍ਰਤਾਪ ਦੀ ਛੁੱਟੀ!

ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਉੱਚ ਪੱਧਰੀ ਬੈਠਕ ਕੀਤੀ। ਨੀਤੀਸ਼ ਨੇ ਕਿਹਾ, ਬਿਹਾਰ ਵਿੱਚ ਕੋਰੋਨਾ ਵਾਇਰਸ ਵੱਧ ਰਿਹਾ ਹੈ। ਕੱਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੋਰੋਨਾ ਦੇ ਵੱਧਦੇ ਇਨਫੈਕਸ਼ਨ ‘ਤੇ ਗੱਲ ਹੋਈ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬਿਹਾਰ ਵਿੱਚ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਹੁਣ ਜ਼ਿਲ੍ਹਿਆਂ ਨੂੰ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਕੋਰੋਨਾ ਵਾਇਰਸ ਜਾਂਚ ਵਿੱਚ ਤੇਜ਼ੀ ਲਿਆਈ ਜਾਵੇ। ਰੋਜ਼ਾਨਾ ਘੱਟ ਤੋਂ ਘੱਟ ਇੱਕ ਲੱਖ ਲੋਕਾਂ ਦੀ ਜਾਂਚ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button