Breaking NewsD5 specialEntertainmentInternationalNewsTop News

Scotland ‘ਚ ਕਰਵਾਇਆ ਗਿਆ Sidhu Moosewala ਦੀ ਯਾਦ ‘ਚ ਅਰਦਾਸ ਸਮਾਗਮ

ਗਲਾਸਗੋ : ਸਕਾਟਲੈਂਡ ਦੇ ਉੱਦਮੀ ਕਾਰੋਬਾਰੀ ਨੌਜਵਾਨਾਂ ਵੱਲੋਂ ਭਰੀ ਜਵਾਨੀ ‘ਚ ਜਹਾਨੋਂ ਰੁਖ਼ਸਤ ਹੋ ਗਏ ਗਾਇਕ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਗੁਰੂ ਗ੍ਰੰਥ ਸਹਿਬ ਗੁਰਦੁਆਰਾ ਗਲਾਸਗੋ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਨੌਜਵਾਨ ਗੁਰਚੇਤ ਸਿੰਘ ਗੁਰੀ, ਰੌਬਿਨ ਸਿੰਘ, ਹਰਜਿੰਦਰ ਸਿੰਘ, ਪ੍ਰਵੀਨ, ਨਿਤਿਨ ਠਾਕੁਰ, ਪ੍ਰਦੀਪ, ਜਸਪਾਲ ਸਿੰਘ ਸੋਨੂੰ, ਪੁਸ਼ਪਿੰਦਰ ਸਿੰਘ, ਸਿਮਰ, ਰਾਜੀਵ ਕੌਲੇ, ਜਸਵੰਤ ਸਿੰਘ, ਸੰਦੀਪ ਸਿੰਘ, ਅਜੇ ਦਿਓਲ, ਗੁਰੂ ਸਿੰਘ, ਸਨੀ ਢਿੱਲੋਂ, ਨਿਤਿਸ਼, ਅੰਕੁਸ਼, ਗੋਪੀ, ਕਰਮਜੀਤ ਸਿੰਘ, ਅਨਮੋਲ ਸਿੰਘ, ਜਸਰਾਏ ਸਿੰਘ ਆਦਿ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਕਾਟਲੈਂਡ ਭਰ ਵਿੱਚੋਂ ਸੰਗਤਾਂ ਨੇ ਹਾਜ਼ਰੀ ਭਰ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।

Budget 2022 : Budget Session ’ਤੇ ਤੋਹਫ਼ਾ, ਮਾਨ ਸਰਕਾਰ ਨੇ ਦਿੱਤੇ ਖੁੱਲੇ ਗੱਫ਼ੇ, ਸੰਗਰੂਰ ਚੋਣ ’ਚ ਹਾਰ ਦਾ ਅਸਰ

ਗੁਰੂਘਰ ਦੇ ਵਜ਼ੀਰ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਤੇ ਗਗਨਦੀਪ ਸਿੰਘ ਵੱਲੋਂ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੰਚ ਤੋਂ ਆਪਣੇ ਸੰਬੋਧਨ ਦੌਰਾਨ ਗੁਰਚੇਤ ਸਿੰਘ ਗੁਰੀ ਤੇ ਨਿਤਿਨ ਠਾਕੁਰ, ਚਰਨਦੀਪ ਸਿੰਘ ਨੇ ਜਿੱਥੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਧਲੀ ਦਿੱਤੀ, ਉੱਥੇ ਹੀ ਪੰਜਾਬ ਵਿੱਚ ਸੁਰੱਖਿਆ ਵਿਵਸਥਾ ਵਿੱਚ ਲਗਾਤਾਰ ਚਲਦੀ ਆ ਰਹੀ ਢਿੱਲ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਵਸਦੇ ਪੰਜਾਬੀ ਆਪਣੀ ਮਾਤਭੂਮੀ ‘ਤੇ ਵਸਦੇ ਪਰਿਵਾਰਾਂ ਨੂੰ ਵਾਪਸ ਮਿਲਣ ਜਾਣ ਲਈ ਵੀ ਸਹਿਮ ਦੇ ਮਾਹੌਲ ਵਿੱਚੋਂ ਗੁਜਰ ਰਹੇ ਹਨ।

Budget 2022 : ਮਾਨ ਸਰਕਾਰ ਦੇ ਖੁੱਲ੍ਹੇ ਗੱਫੇ | D5 Channel Punjabi

ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਸੁਹਿਰਦ ਹੋ ਕੇ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦਿੰਦੀ ਤਾਂ ਪੰਜਾਬ ਨੂੰ ਸਿਰਫ਼ ਟੂਰਿਜ਼ਮ ਦੇ ਪੱਖ ਤੋਂ ਹੀ ਵੱਡਾ ਨੁਕਸਾਨ ਨਹੀਂ ਝੱਲਣਾ ਪਵੇਗਾ, ਸਗੋਂ ਕੋਈ ਵੀ ਕਾਰੋਬਾਰੀ ਨਿਵੇਸ਼ ਕਰਨ ਲਈ ਵੀ ਅੱਗੇ ਨਹੀਂ ਆਵੇਗਾ। ਸਮਾਗਮ ਸਮਾਪਤੀ ਉਪਰੰਤ ਸਮੂਹ ਪ੍ਰਬੰਧਕ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਤੋਂ ਬਾਹਰ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿੱਚ ਹੀ ਸਮੂਹਿਕ ਤੌਰ ‘ਤੇ ਥਾਪੀ ਮਾਰ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਮੇਂ ਨੌਜਵਾਨਾਂ ਨੇ ਆਪਣੇ ਮਹਿਬੂਬ ਕਲਾਕਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਤਸਵੀਰ ਦੇ ਨਾਲ 5911 ਅਤੇ “ਲੀਜੈਂਡ ਨੈਵਰ ਡਾਈਜ਼” ਲਿਖੇ ਵਾਲੀਆਂ ਕਮੀਜ਼ਾਂ ਵੀ ਪਹਿਨੀਆਂ ਹੋਈਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button