
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮਕਾਜ ਤੇ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਆਗਾਮੀ ਜਨਰਲ ਇਜਲਾਸ ਦੀ ਤਾਰੀਖ ਵੀ ਨੀਅਤ ਕੀਤੇ ਜਾਣ ਦੀ ਸੰਭਾਵਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਅੰਤਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਿਲ ਹਨ। ਜ਼ਿਕਰ ਯੋਗ ਹੈ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਹੋਰਨਾਂ ਅਦਾਰਿਆਂ ਦੇ ਆਮ ਕਾਰਨ ਕੰਮ ਕਾਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਆਗਾਮੀ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




