SGPC ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਦੇਹਾਂਤ ਤੇ ਕੈਪਟਨ ਨੇ ਜਤਾਇਆ ਦੁੱਖ
ਚੰਡੀਗੜ੍ਹ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ ਅਤੇ ਪਿਛਲੇ ਇਕ ਹਫ਼ਤੇ ਤੋਂ ਦਿੱਲੀ ਵਿਖੇ ਜ਼ੇਰੇ ਇਲਾਜ ਸਨ। ਮੱਕੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 39ਵੇਂ ਪ੍ਰਧਾਨ ਚੁਣੇ ਗਏ ਸਨ। ਉਹ ਲਗਾਤਾਰ ਗਿਆਰਾਂ ਸਾਲ ਤਕ ਐੱਸਜੀਪੀਸੀ ਦੇ ਪ੍ਰਧਾਨ ਰਹੇ।
BIG BREAKING | ਸੀਨੀਅਰ Akali Leader ਦਾ ਦੇਹਾਂਤ | Senior Akali Leader
ਐੱਸਜੀਪੀਸੀ ਦੇ ਪ੍ਰਧਾਨ ਰਹਿਣ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਨੂੰ ਖਾਲੀ ਕਰਵਾਇਆ। ਉਹ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਵੀ ਸਨ।ਉਨ੍ਹਾਂ ਦਾ ਸਸਕਾਰ ਐਤਵਾਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਹੋਵੇਗਾ।ਜਥੇਦਾਰ ਅਵਤਾਰ ਸਿੰਘ ਮੱਕੜ ਦੇ ਦੇਹਾਂਤ ਤੇ ਪੰਜਾਬ ਦੇ ਮੁੱਖਮੰਤਰੀ ਅਮਰਿੰਦਰ ਸਿੰਘ ਨੇੇ ਸੋਗ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, ‘‘ਐਸਜੀਪੀਸੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਦੇਹਾਂਤ ਦੀ ਖਬਰ ਨਾਲ ਦੁਖੀ ਹਾਂ। ਮੇਰੀਆਂ ਭਾਵਨਾਵਾਂ ਅਤੇ ਦੁਆਵਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ’’ ਉੱਥੇ ਹੀ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਨੇ ਮੱਕੜ ਦੇ ਦੇਹਾਂਤ ‘ਤੇ ਸੋਗ ਜਤਾਇਆ ਹੈ।
Saddened by the death of Avtar Singh Makkar ji, former President of SGPC. My thoughts & prayers are with his family. pic.twitter.com/g3IcHo6lgB
— Capt.Amarinder Singh (@capt_amarinder) December 20, 2019
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.