PunjabTop News

SGPC ਦੇ ਸਾਰੇ ਮੁਲਾਜ਼ਮਾਂ ਲਈ ਰਵਾਇਤੀ ਸਿੱਖ ਪਹਿਰਾਵਾ, ਪਜਾਮਾ-ਕੁੜਤਾ ਪਾ ਕੇ ਦਫ਼ਤਰ ਆਉਣਾ ਲਾਜ਼ਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕਮੇਟੀ ਦੇ ਸਾਰੇ ਮੁਲਾਜ਼ਮਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰਾਂ ਵਿੱਚ ਕੋਈ ਵੀ ਮੁਲਾਜ਼ਮ ਪੈਂਟ-ਸ਼ਰਟ ਪਾ ਕੇ ਡਿਊਟੀ ਉਤੇ ਹਾਜ਼ਰ ਨਹੀਂ ਹੋ ਸਕੇਗਾ।

ਨਵੇਂ ਹੁਕਮਾਂ ਮੁਤਾਬਕ ਸਾਰੇ ਮੁਲਾਜ਼ਮਾਂ ਲਈ ਰਵਾਇਤੀ ਸਿੱਖ ਪਹਿਰਾਵਾ — ਪਜਾਮਾ-ਕੁੜਤਾ — ਪਾ ਕੇ ਦਫ਼ਤਰ ਆਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪ੍ਰਧਾਨ ਵੱਲੋਂ ਦਿੱਤੀਆਂ ਹਦਾਇਤਾਂ ਦਾ ਮਕਸਦ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣਾ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਦੇ ਦਫ਼ਤਰਾਂ ਵਿੱਚ ਸਿੱਖੀ ਰਵਾਇਤਾਂ ਦੀ ਸਾਫ਼ ਝਲਕ ਨਜ਼ਰ ਆ ਸਕੇ। ਇਸ ਮਾਮਲੇ ਉਤੇ ਰਾਜਿੰਦਰ ਸਿੰਘ ਰੂਬੀ ਜੋ ਕਿ ਦਰਬਾਰ ਸਾਹਿਬ ਦੇ ਮੈਨੇਜਰ ਹਨ, ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ SGPC ਪ੍ਰਧਾਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹੁਕਮਾਂ ਦੀ ਅਣਗਹਿਲੀ ਕਰਦਾ ਹੈ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। SGPC ਪ੍ਰਧਾਨ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਸਿੱਖ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਲਿਆ ਗਿਆ ਹੈ, ਤਾਂ ਜੋ ਸੰਗਤ ਅਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਪੱਖੋਂ ਸਿੱਖੀ ਸੰਸਕਾਰਾਂ ਦੀ ਝਲਕ ਮਿਲੇ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ, ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਸ਼੍ਰੋਮਣੀ ਕਮੇਟੀ ਪ੍ਰਬੰਧਨ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਪਛਾਣ ਨੂੰ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ, ਇਹ ਯਕੀਨੀ ਬਣਾਉਣ ਲਈ ਕਿ ਦੇਸ਼ ਦੇ ਅੰਦਰ ਅਤੇ ਬਾਹਰੋਂ ਆਉਣ ਵਾਲੇ ਸੈਲਾਨੀ ਹਰ ਪੱਧਰ ‘ਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਦੇਖਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button