
ਅੰਮ੍ਰਿਤਸਰ: ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗਲਤ ਜਾਣਕਾਰੀ ਅੱਗੇ ਵਧਾਉਣ ਦੇ ਚਲਣ ਅਤੇ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੀ ਮਾਣ ਮਰਿਆਦਾ ਵਿਰੁੱਧ ਸਮਗਰੀ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ‘ਤੇ ਨਿਰਭਰ ਬਣਾਈ ਗਈ ਸਬ ਕਮੇਟੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਇਕੱਤਰਤਾ ਹੋਈ।
ਇਸ ਇਕੱਤਰਤਾ ਵਿੱਚ ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ, ਸ. ਹਰਮੀਤ ਸ਼ਾਹ ਸਿੰਘ ਯੂਕੇ, ਡਾ. ਸਰਬਜੋਤ ਸਿੰਘ ਯੂਕੇ, ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ ਸ. ਕਰਮਵੀਰ ਸਿੰਘ ਤੇ ਇੰਚਾਰਜ ਸ. ਸਿਵਰਾਜ ਸਿੰਘ ਹਾਜ਼ਰ ਹੋਏ, ਜਦਕਿ ਡਾ. ਹਰਜਿੰਦਰ ਸਿੰਘ ਸੰਧੂ ਅਮਰੀਕਾ ਤੋਂ ਆਨਲਾਈਨ ਤਰੀਕੇ ਨਾਲ ਸ਼ਮੂਲੀਅਤ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




