SGPC ਪ੍ਰਧਾਨ ਦੀ ਭਾਈ ਢੱਡਰੀਆਂ ਵਾਲੇ ਨੂੰ ਸਲਾਹ, ਦੱਸ ‘ਤਾ ਮਸਲਾ ਹੱਲ ਕਰਨ ਦਾ ਤਰੀਕਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਦਾ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਨੂੰ ਸਰਕਾਰ ਦੀ ਘਿਨੌਣੀ ਸਾਜ਼ਿਸ ਕਰਾਰ ਦਿੱਤਾ ਹੈ। ਇਸ ਬੈਠਕ ਦੌਰਾਨ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ।
SGPC ਪ੍ਰਧਾਨ ਦੀ ਭਾਈ ਢੱਡਰੀਆਂ ਵਾਲੇ ਨੂੰ ਸਲਾਹ, ਦੱਸ ‘ਤਾ ਮਸਲਾ ਹੱਲ ਕਰਨ ਦਾ ਤਰੀਕਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਭਾਈ ਰਣਟੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ ‘ਤੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਇਸ ਮੀਟਿੰਗ ‘ਚ ਕੈਪਟਨ ਸਰਕਾਰ ਅਤੇ ਕਾਂਗਰਸੀ ਆਗੂ ਦੀ ਨਿਖੇਧੀ ਕੀਤੀ ਗਈ। ਉੱਥੇ ਹੀ ਬੀਤੇ ਦਿਨੀਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ਦੇ ਮ੍ਰਿਤਕਾਂ ਨੂੰ 1-1 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.