PunjabPunjabTop News

SGPC ਦਾ ਪ੍ਰਧਾਨ ਚੁਣਨ ਦੀਆਂ ਤਿਆਰੀਆਂ, 13 ਅਕਤੂਬਰ ਨੂੰ ਹੋਵੇਗਾ ਤਰੀਖ ਦਾ ਐਲਾਨ

ਅਗਲੇ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵੱਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2025 ਨੂੰ ਹੋਣ ਵਾਲਾ ਸਲਾਨਾ ਜਰਨਲ ਇਜਲਾਸ ਨਵੰਬਰ ਦੇ ਪਹਿਲੇ ਹਫਤੇ ਬੁਲਾਇਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 13 ਅਕਤੂਬਰ ਨੂੰ ਸੱਦੀ ਗਈ ਹੈ ਜਿਸ ਵਿਚ ਜਰਨਲ ਹਾਊਸ ਦੀ ਤਰੀਖ ਦਾ ਐਲਾਣ ਹੋਵੇਗਾ।ਇਸ ਜਰਨਲ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ। ਮੌਜੂਦਾ ਹਾਊਸ ਦੇ 149 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ਤੇ ਆਪਣੀ ਵੋਟ ਰਾਹੀਂ ਚੋਣ ਕਰਨਗੇ। ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਬਣਾ ਕੇ ਚੱਲੇ ਆਗੂ ਵੀ ਧੜੇ ਵੱਜੋਂ ਉਭਰ ਕੇ ਸਾਹਮਣੇ ਆ ਸਕਦੇ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button