Breaking NewsD5 specialNewsPunjabTop News

SGPC ਦਾ ਵਫਦ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕਰੇਗਾ ਮੁਲਾਕਾਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਕੱਲ੍ਹ ਨੂੰ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰੇਗਾ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰਾਂ ਦੀ ਬੇਰੁਖੀ ਕਾਰਨ ਕਈ ਸਿੱਖ ਮਸਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੇ ਗਏ। ਇਨ੍ਹਾਂ ਮਸਲਿਆਂ ਸਬੰਧੀ ਮੈਂਬਰਾਂ ਦਾ ਵਫਦ ਅੱਜ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲ ਕੇ ਸਿੱਖਾਂ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਸਰਕਾਰ ਪਾਸੋਂ ਜਲਦ ਹੱਲ ਕਰਵਾਉਣ ਦੀ ਅਪੀਲ ਕਰੇਗਾ।

49005e304094780ca06fa2d8612a4b84a371de079ee7c2044b688ec478851d0c.0

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button