SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ‘ਤੇ ਕਾਰਵਾਈ ਨੂੰ ਲੈ ਕੇ ਪਿਆ ਰੌਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋ ਰਹੀ ਹੈ। ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਇਸ ਮਾਮਲੇ ਨੂੰ ਅੰਤ੍ਰਿਗ ਕਮੇਟੀ ਵਿੱਚ ਵਿਚਾਰਿਆ ਜਾ ਰਿਹਾ ਹੈ। ਇਸ ਮਾਮਲੇ ‘ਤੇ ਵਿਰੋਧੀ ਧਿਰ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਵੱਲੋਂ ਸਖਤ ਵਿਰੋਧ ਜਤਾਇਆ ਗਿਆ ਹੈ। ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ‘ਤੇ ਢੁਕਵੀ ਤੇ ਸਖਤ ਕਾਰਵਾਈ ਕਰਨ ਲਈ ਵਿਚਾਰ ਚਰਚਾ ਚੱਲ ਰਹੀ ਹੈ।
ਤਿੰਨ ਵਜੇ ਤੱਕ ਇਹ ਇਕੱਤਰਤਾ ਚੱਲੇਗੀ। ਜਿਸ ਤੋਂ ਉਪਰੰਤ ਇਕੱਤਰਤਾ ਵਿੱਚ ਲਏ ਗਏ ਫੈਸਲਿਆਂ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




