PunjabTop News

SGPC ਦੀ ਅੱਜ ਅਹਿਮ ਇਕੱਤਰਤਾ

ਗਿਆਨੀ ਰਘਬੀਰ ਸਿੰਘ ਸੰਬੰਧੀ ਹੋ ਸਕਦਾ ਹੈ ਫ਼ੈਸਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਦੁਪਹਿਰੇ 3 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫ਼ਤਰ ਵਿਖੇ ਹੋਵੇਗੀ।
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਾਰੀ ਏਜੰਡੇ ਮੁਤਾਬਕ ਇਸ ਮੀਟਿੰਗ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਕਮੇਟੀ ਵੱਲੋਂ ਜਾਰੀ 72 ਘੰਟੇ ਦੇ ਨੋਟਿਸ ਅਤੇ ਇਸ ਦੇ ਜਵਾਬ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਆਪਣੇ ਦੋਸ਼ਾਂ ਸਬੰਧੀ ਕਮੇਟੀ ਤੋਂ ਮੰਗੇ ਗਏ ਜਵਾਬਾਂ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਣ ਵਾਲੀ ਇਸ ਮੀਟਿੰਗ ’ਚ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਕਾਰਵਾਈ ’ਤੇ ਫ਼ੈਸਲਾ ਸੰਭਵ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button