PunjabTop News

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CM ਭਗਵੰਤ ਮਾਨ ਤੇ ਸਾਧੇ ਤਿੱਖੇ ਨਿਸ਼ਾਨੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਜਮ ਕੇ ਵਰ੍ਹੇ। ਅੱਜ ਗਿਆਨੀ ਰਘਬੀਰ ਸਿੰਘ ਦੇ ਤਾਜਪੋਸ਼ੀ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਨਾਲ ਰੂਬਰੂ ਹੋਏ ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਪੰਜਾਬ ਵਿਧਾਨ ਸਭਾ ਵਿਚ ਗੁਰੂ ਗ੍ਰੰਥ ਸਾਹਿਬ ਵਿਚ ਜਿਹੜੇ ਭਗਤਾਂ ਦੀ ਬਾਣੀ ਦਰਜ ਹੈ, ਉਹਨਾਂ ਦੇ ਨਾਂ ਨਿਰਾਦਰ ਨਾਲ ਲੈਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਦੀ ਦਾੜੀ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ “ਮੁੱਖ ਮੰਤਰੀ ਦੀ ਆਪਣੀ ਦਾੜੀ ਕੱਟੀ ਹੋਈ ਹੈ ਤੇ ਸਿਰ ’ਤੇ ਜਿਹੜੀ ਦਸਤਾਰ ਸਜਾਈ ਹੈ, ਉਸਦੇ ਥੱਲੇ ਸਿਰ ਵੀ ਮੁੰਨਿਆ ਹੋਇਆ ਹੈ। ਉਹਨਾਂ ਕਿਹਾ ਕਿ ਜਿਹਨਾਂ ਦਾ ਆਪ ਸਿੱਖੀ ਸਰੂਪ ਪੂਰਾ ਨਹੀਂ, ਉਹ ਪੂਰਨ ਗੁਰਸਿੱਖ ’ਤੇ ਟਿੱਪਣੀਆਂ ਕਰ ਰਹੇ ਹਨ ਜੋ ਬਹੁਤ ਹੀ ਨਿੰਦਣਯੋਗ ਗੱਲ ਹੈ।”

ਅਹੁਦਾ ਸੰਭਾਲਦੇ ਸਾਰ Jathedar Giani Raghbir Singh ਦਾ ਵੱਡਾ ਬਿਆਨ | D5 Channel Punjabi

ਧਾਮੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਘਰ ਘਰ ਗੁਰਬਾਣੀ ਪਹੁੰਚਾਉਣ ਦੇ ਨਾਂ ’ਤੇ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੀ ਟੀ ਸੀ ਚੈਨਲ ਨਾਲ ਸਾਡੇ ਕੋਈ ਨਿੱਜੀ ਸਰੋਕਾਰ ਨਹੀਂ ਹੈ। ਅਸੀਂ ਇਕ ਸਾਲ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਆਪਣੇ ਚੈਨਲ ਸ਼ੁਰੂ ਕਰੇਗੀ।

ਸ੍ਰੀ Akal Takht ਸਾਹਿਬ ‘ਤੇ CM ਤਲਬ, SGPC ਲਈ ਵੀ ਨਵੀਂ ਮੁਸੀਬਤ! | D5 Channel Punjabi

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਾਰਜਕਾਰੀ ਕਹਿਣ ’ਤੇ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਉਹਨਾਂ ’ਤੇ ਸਵਾਲ ਚੁੱਕਣ ਵਾਲੇ ਕੌਣ ਹੁੰਦੇ ਹਨ। ਉਹ ਜੇਕਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਨ ਤਾਂ ਕੇਂਦਰ ਦੇ ਕਾਨੂੰਨ ਮੁਤਾਬਕ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button