
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 20 ਮਈ ਨੂੰ ਅੰਤਰਿਮ ਕਮੇਟੀ ਦੀ ਮੀਟਿੰਗ ਸੱਦੀ ਹੈ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਿਗਾਈ ‘ਚ ਸ਼ਾਮਲ ਹੋਣ ਲਈ ਦਿੱਲੀ ਸਥਿਤ ਕਪੂਰਥਲਾ ਹਾਊਸ ਪਹੁੰਚੇ ਸਨ। ਉਦੋਂ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਵਾਲਾਂ ਦੇ ਘੇਰੇ ‘ਚ ਹਨ।
ਫਿਰ ਲੀਕ ਹੋਈ ਗੈਸ,ਲੋਕਾਂ ਦੇ ਸਾਹ ਹੋਏ ਔਖੇ ,ਕਈ ਕਿਲੋਮੀਟਰ ਤੱਕ ਅਸਰ | D5 Channel Punjabi | Dera Bassi Gas Leak
ਇੰਨਾ ਹੀ ਨਹੀਂ ਪਿਛਲੇ ਕੁਝ ਸਮੇਂ ਤੋਂ ਜਥੇਦਾਰ ਤੇ ਅਕਾਲੀ ਦਲ ਵਿਚਾਲੇ ਟਕਰਾਅ ਵੀ ਚੱਲ ਰਿਹਾ ਸੀ। ਜਥੇਦਾਰਾਂ ਨੇ ਕਈ ਵਾਰ ਅਕਾਲੀ ਦਲ ਦੀ ਕਮਜ਼ੋਰੀ ਦੀ ਗੱਲ ਕੀਤੀ ਹੈ। ਜਥੇਦਾਰ ਨੇ ਇੱਕ ਵਾਰ ਤਾਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਸਲਾਹ ਵੀ ਦਿੱਤੀ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਦਾ ਅਕਾਲੀ ਦਲ ਵੱਲੋਂ ਹੀ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।
Extremely saddened to see Jathedar Akal Takhat Sahib attending the engagement ceremony of those who’re inflicting cruelty on our youth by arresting them under draconian NSA laws and sending them to Assam jails! He should have remembered he’s the head of our highest temporal seat… pic.twitter.com/5EbFZJBhel
— Sukhpal Singh Khaira (@SukhpalKhaira) May 19, 2023
ਉਥੇ ਹੀ ਦੂਜੇ ਪਾਸੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ‘ਆਪ’ ਆਗੂ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਿਗਾਈ ‘ਚ ਸ਼ਾਮਲ ਹੋਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਬਾਰੇ ਟਵੀਟ ਕਰਦੇ ਕਿਹਾ ਕਿ “ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਉਹਨਾਂ ਲੋਕਾਂ ਦੇ ਸਗਾਈ ਸਮਾਗਮ ਵਿੱਚ ਸ਼ਾਮਲ ਹੁੰਦੇ ਦੇਖ ਕੇ ਬਹੁਤ ਦੁੱਖ ਹੋਇਆ ਜੋ ਸਾਡੇ ਨੌਜਵਾਨਾਂ ਨੂੰ NSA ਦੇ ਕਠੋਰ ਕਾਨੂੰਨਾਂ ਤਹਿਤ ਗ੍ਰਿਫਤਾਰ ਕਰਕੇ ਅਸਾਮ ਦੀਆਂ ਜੇਲ੍ਹਾਂ ਵਿੱਚ ਭੇਜ ਕੇ ਜ਼ੁਲਮ ਕਰ ਰਹੇ ਹਨ! ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਸੀ ਕਿ ਉਹ ਸਾਡੇ ਸਰਵਉੱਚ ਅਸਥਾਨ ਦੇ ਮੁਖੀ ਹਨ ਨਾ ਕਿ ਕੋਈ ਆਮ ਵਿਅਕਤੀ । ਅਜਿਹਾ ਕਰਕੇ ਉਸ ਨੇ ਸਿੱਖ ਵਿਰੋਧੀ ਨੀਤੀਆਂ ਵਿਰੁੱਧ ਸਾਡੀ ਲੜਾਈ ਨੂੰ ਕਮਜ਼ੋਰ ਕੀਤਾ ਹੈ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.