PunjabTop News

SGPC ਨੇ ਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ‘ਤੇ ਜਤਾਇਆ ਇਤਰਾਜ਼

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਾਹਿਰ ਕੀਤਾ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਲਾਲਪੁਰਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਵਿਰੁੱਧ ਮਨਘੜਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਠੇਸ ਪਹੁੰਚੀ ਹੈ।

ਧਾਮੀ ਨੇ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹੈ, ਜਿਸ ਲਈ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button