PunjabTop News

SGPC ਨੇ ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਦੀ ਵੀਡੀਓ ‘ਤੇ ਜਤਾਇਆ ਇਤਰਾਜ਼

SGPC ਨੇ ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਦੀ ਨਵੀਂ ਵੀਡੀਓ ‘ਤੇ ਇਤਰਾਜ਼ ਜਤਾਇਆ ਹੈ। ਧਰੁਵ ਨੇ ਐਤਵਾਰ ਰਾਤ ਨੂੰ ‘ਬੰਦਾ ਸਿੰਘ ਬਹਾਦਰ ਦੀ ਕਹਾਣੀ’ ‘ਤੇ ਵੀਡੀਓ ਅਪਲੋਡ ਕੀਤਾ। ਇਸ ਵੀਡੀਓ ਵਿੱਚ, ਉਸਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾਏ। ਇਸ ਵੀਡੀਓ ਵਿੱਚ ਬੰਦਾ ਸਿੰਘ ਬਹਾਦਰ ਨੂੰ ਰੌਬਿਨ ਹੁੱਡ ਵੀ ਦੱਸਿਆ ਗਿਆ।

ਇਸ ਉੱਪਰ ਇਤਰਾਜ ਜਾਹਿਰ ਕਰਦਿਆ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਓ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਵਾਂ ਦਾ ਜ਼ਿਕਰ ਸਤਿਕਾਰ ਨਾਲ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਨੇ ਸਰਕਾਰ ਨੂੰ ਧਰੁਵ ਰਾਠੀ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਓਧਰ ਧਰੁਵ ਰਾਠੀ ਨੇ ਵੀ ਵੀਡੀਓ ਜਾਰੀ ਕੀਤੀ ਹੈ ਉਸ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗਲਤ ਹੈ। ਲੋਕ ਸੋਸ਼ਲ ਮੀਡੀਆ ‘ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਦੇਖਾਂਗਾ ਕਿ ਵੀਡੀਓ ਡਿਲੀਟ ਕਰਨੀ ਹੈ ਜਾਂ ਕੋਈ ਹੋਰ ਕਾਰਵਾਈ ਕਰਨੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button