Breaking NewsPunjabTop News

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ CM ਮਾਨ ਨੂੰ ਜਵਾਬ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ ‘ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਣ ਵਾਲੇ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸਵਾਲ ਚੁੱਕੇ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸੀ.ਐਮ ਮੁਤਾਬਕ ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਦੀ ਵੀ ਗੱਲ ਕਹਿ।

ਉਥੇ ਹੀ ਹੁਣ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਕਿਹਾ ਕਿ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ ‘ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ।

ਸਰਕਾਰ ਦੇ ਅਧਿਕਾਰ ਖੇਤਰ ਵਿੱਚ ਤੁਹਾਡੀ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਤੁਸੀਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਕਰਦੇ ਹੋ, ਇਸ ਕੇਂਦਰੀ ਸਿੱਖ ਅਸਥਾਨ ਦੇ ਆਲੇ-ਦੁਆਲੇ ਸਰਕਾਰ ਤਰਫੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਸਥਿਤੀ ਦੇਖੋ ਕੀ ਹੈ? ਸਰਕਾਰ ਦੇ ਅਧਿਕਾਰ ਵਾਲਾ ਗਲਿਆਰਾ ਉੱਜੜ ਚੁੱਕਾ ਹੈ। ਵਿਰਾਸਤੀ ਮਾਰਗ ਦੇ ਰੱਖ-ਰਖਾਅ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਦੇਖੋ। ਭਾਵੇਂ ਸਰਕਾਰ ਕੋਲ ਪੈਸਾ ਹੈ, ਜੋ ਲੋਕਾਂ ਦਾ ਹੀ ਹੈ, ਪਰ ਆਪਣੀ ਤਰਫੋਂ ਪੈਸਾ ਜਿੱਥੇ ਲਾਉਣ ਵਾਲਾ ਹੈ ਉਥੇ ਲਾਓ। ਬਿਨਾ ਮਤਲਬ ਗੁਰਬਾਣੀ ਪ੍ਰਸਾਰਣ ਲਈ ਖ਼ਰਚ ਦੀ ਗੱਲ ਕਰਕੇ ਕੌਮ ਨੂੰ ਦੁਵਿਧਾ ਵਿਚ ਨਾ ਪਾਓ। ”

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button