PunjabTop News

SGPC ਪ੍ਰਧਾਨ ਦਾ ਵੱਡਾ ਐਲਾਨ, ਮੋਰਚੇ ਦੀ ਤਿਆਰੀ ਸ਼ੁਰੂ! ਗੁਰਦੁਆਰਾ ਐਕਟ ਵਿਚ ਕੀਤੀ ਸੋਧ ਵਾਪਸ ਲਵੋ

ਅੰਮ੍ਰਿਤਸਰ: SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੇ ਵੱਡਾ ਇਲਾਜ਼ਮ ਲਾਉਂਦੇ ਕਿਹਾ ਕਿ ਸਰਕਾਰ SGPC ਨੂੰ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਬਿੱਲ SGPC ਵੱਲੋਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੱਭ ਸਿੱਖ ਸੰਗਤਾਂ ਤੋਂ ਮਾਫ਼ੀ ਮੰਗਣ।

ਅੱਜ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਇਜਲਾਸ ਵਿਚ ਉਹਨਾਂ ਇਸ ਬਾਬਤ ਮਤਾ ਪੇਸ਼ ਕੀਤਾ ਜਿਸ ਵਿਚ ਇਹ ਵੀ ਮੰਗ ਕੀਤੀ ਗਈ ਸੀ ਕਿ ਕੇਸਾਂ ਤੇ ਦਾੜੀ ਬਾਰੇ ਬੇਅਦਬੀ ਭਰੇ ਸ਼ਬਦ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਗਤਾਂ ਦੇ ਨਾਂ ਬੇਅਦਬੀ ਨਾਲ ਲੈਣ ਲਈ ਪ੍ਰਿੰਸੀਪਲ ਬੁੱਧਰਾਮ ਮੁਆਫੀ ਮੰਗਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button