PunjabTop News

SGPC ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ, ਗੁਰਦੁਆਰਾ ਸੋਧ ਬਿੱਲ ਨੂੰ ਨਾ ਮੰਨਜ਼ੂਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 22 ਜੂਨ 2023 SGPC ਵਫ਼ਦ ਨੇ ਅੱਜ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ |ਅਤੇ ਵਫ਼ਦ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿਲ 2023 ਨੂੰ ਮਨਜ਼ੂਰੀ ਨਾ ਦੇਣ ਦੀ ਮੰਗ ਕੀਤੀ ਹੈ। ਇਸ ਵਫ਼ਦ ਚ ਐਡਵੋਕੇਟ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਆਦਿ ਸ਼ਾਮਿਲ ਸਨ।
ਵਫ਼ਦ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਕੀਤੀ ਗਈ ਦਖ਼ਲਅੰਦਾਜ਼ੀ ਗੈਰ-ਸੰਵਿਧਾਨਕ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਸ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ। ਇਹ ਕਦਮ ਸਿੱਧੇ ਤੌਰ `ਤੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਨਾਲ ਕੇਂਦਰ ਸਰਕਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ।ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿੱਖ ਮਾਮਲਿਆਂ ਨੂੰ ਉਲਝਾ ਰਹੇ ਹਨ। ਸਰਕਾਰ ਵੱਲੋਂ ਵਿਧਾਨ ਸਭਾ ਅੰਦਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਦਖ਼ਲਅੰਦਾਜ਼ੀ ਕੀਤੀ ਗਈ ਹੈ।ਰਾਜਪਾਲ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button