PunjabTop News

SGPC ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ਼ ਦਾਇਰ ਪਟੀਸ਼ਨ ਦੀ ਅਗਲੀ ਸੁਣਵਾਈ ਇਸ ਤਰੀਕ ਨੂੰ, ਹਾਈਕੋਰਟ ਨੇ ਪੰਜਾਬ ‘ਤੇ ਹਰਿਆਣਾ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਆਰਜ਼ੀ ਤੌਰ ‘ਤੇ ਰਿਹਾਈ ਦੇਣ ਦੇ 20 ਜਨਵਰੀ ਦੇ ਇਕ ਗਲਤ ਫੈਸਲੇ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਖਿਲਾਫ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਇਹ ਹਰਿਆਣਾ ਚੰਗੇ ਆਚਰਣ ਕੈਦੀ (ਅਸਥਾਈ ਰਿਹਾਈ) ਐਕਟ ਦੀ ਧਾਰਾ 11 ਦੇ ਉਪਬੰਧਾਂ ਦੇ ਵਿਰੁੱਧ ਸੀ।

Ram Rahim ਦੀ Parole ਹੋਊ ਰੱਦ! High Court ਦਾ ਸਰਕਾਰ ਨੂੰ ਨੋਟਿਸ, ਹੁਣ ਛਿੜ ਗਿਆ ਸਿਆਪਾ | D5 Channel Punjabi

ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਜਸਟਿਸ ਆਗਸਟੀਨ ਜਾਰਜ ਮਸੀਹ ਅਤੇ ਜਸਟਿਸ ਵਿਕਰਮ ਅਗਰਵਾਲ ਦੀ ਡਿਵੀਜ਼ਨ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 17 ਫਰਵਰੀ ਤੈਅ ਕਰਨ ਤੋਂ ਪਹਿਲਾਂ ਸੂਬਿਆਂ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਪਰਮਜੀਤ ਸਿੰਘ ਹੁੰਦਲ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਡੇਰਾ ਮੁਖੀ ਰਾਮ ਰਹੀਮ ਕੱਟੜ ਅਪਰਾਧੀ ਦੀ ਸ਼੍ਰੇਣੀ ਵਿੱਚ ਆਉਂਦਾ ਹੈ, ਜਿਸ ਕਾਰਨ ਉਸ ਨੂੰ ਪੈਰੋਲ ਦੇਣ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋਣ ਦਾ ਖਤਰਾ ਹੈ। ਇਹ ਖ਼ਬਰ ਨੂੰ ਵਿਸਤਾਰ ‘ਚ ਜਾਨਣ ਲਈ ਦੇਖੋ ਇਹ ਵੀਡੀਓ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button