PunjabPunjabTop News

SGPC vs ਸਰਕਾਰ : 328 ਸਰੂਪਾਂ ਦੇ ਮਾਮਲੇ ‘ਚ ਮਾਨ ਸਰਕਾਰ ਕਰ ਰਹੀ ਡਰਾਮਾ; ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੂਤਾਂ ਨਾਲ ਕੀਤੇ ਖੁਲਾਸੇ

328 ਸਰੂਪਾਂ ਦੇ ਮਾਮਲੇ ‘ਚ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਸਬੂਤ ਪੇਸ਼ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਹੇਠਲੀ ਪੰਜਾਬ ਸਰਕਾਰ ਨੂੰ ਘੇਰਿਆ। ਐਡਵੋਕੇਟ ਧਾਮੀ ਨੇ ਸਬੂਤ ਵਿਖਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੁੱਦਾ ਸਿਰਫ਼, 2027 ਦੀਆਂ ਚੋਣਾਂ ਦੇ ਮੱਦੇਨਜ਼ਰ ਉਠਾ ਰਹੀ ਹੈ ਅਤੇ ਸਿੱਖ ਕੌਮ ਨੂੰ ਉਲਝਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਸੀਐਮ ਮਾਨ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਦੋਸ਼ੀਆਂ ਨੂੰ ਵੱਖੋ-ਵੱਖ ਕਾਰਵਾਈ ਕਰਦੇ ਹੋਏ ਸਜ਼ਾ ਦੇ ਚੁੱਕੀ ਹੈ। ਇਸ ਲਈ ਦੋਸ਼ੀ 16 ਨੂੰ ਬਚਾਉਣ ਦੀ ਕੋਈ ਮਨਸ਼ਾ ਨਹੀਂ, ਨਾ ਹੀ ਉਨ੍ਹਾਂ ਨਾਲ ਸਾਡਾ ਕੋਈ ਸਰੋਕਾਰ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦੋਸ਼ੀ ਪਾਏ ਗਏ ਸਾਰੇ 16 ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਤਹਿਤ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਹੁਣ ਸ਼੍ਰੋਮਣੀ ਕਮੇਟੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦਾ ਰਿਸ਼ਤਾ ਉਦੋਂ ਤੱਕ ਹੀ ਸੀ, ਜਦੋਂ ਤੱਕ ਉਹ ਸ਼੍ਰੋਮਣੀ ਕਮੇਟੀ ਨਾਲ ਨੌਕਰੀ ਕਰਦੇ ਸਨ, ਪਰ ਹੁਣ ਉਨ੍ਹਾਂ ਵਿਰੁੱਧ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਭਗ 22,000 ਕਰਮਚਾਰੀ ਨੌਕਰੀ ਕਰਦੀ ਹੈ, ਅਤੇ ਇੰਨੇ ਵੱਡੇ ਪ੍ਰਬੰਧਨ ਵਿੱਚ ਕਿਸੇ ਵੀ ਬੇਨਿਯਮੀਆਂ ਦੀ ਜਾਂਚ ਨਿਯਮਾਂ ਅਨੁਸਾਰ ਕੀਤੀ ਜਾਂਦੀ ਹੈ। ਜੇਕਰ ਕੋਈ ਰਸੀਦ ਜਾਰੀ ਨਹੀਂ ਕੀਤੀ ਜਾਂਦੀ ਜਾਂ ਕਿਸੇ ਵੀ ਪੱਧਰ ‘ਤੇ ਕੋਈ ਬੇਨਿਯਮੀਆਂ ਹੁੰਦੀ ਹੈ, ਤਾਂ ਪੁਲਿਸ ਅਤੇ ਸਬੰਧਤ ਏਜੰਸੀਆਂ ਜਾਂਚ ਕਰਨਗੀਆਂ। ਨਿਯਮਾਂ ਵਿੱਚ ਇਹ ਨਹੀਂ ਕਿਹਾ ਗਿਆ ਹੈ ਕਿ ਹਰ ਮਾਮਲੇ ਨੂੰ ਸਿੱਧੇ ਤੌਰ ‘ਤੇ ਪੁਲਿਸ ਕੋਲ ਭੇਜਿਆ ਜਾਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button