PunjabTop News

Shaheed Bhagat Singh House Power Cut : ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਵਿਖੇ ਬਿਜਲੀ ਕੁਨੈਕਸ਼ਨ ਕੱਟਣ ‘ਤੇ ਵਿਰੋਧੀਆਂ ਨੇ ਘੇਰੀ ‘ਆਪ’ ਸਰਕਾਰ

ਨਵਾਂਸ਼ਹਿਰ : ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਖਟਕੜਕਲਾਂ ਵਿਖੇ ਬਿਜਲੀ ਵਿਭਾਗ ਵਲੋਂ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ । ਪਰ ਵਿਵਾਦ ਨੂੰ ਵੱਧਦੇ ਦੇਖ ਬਿਜਲੀ ਦਾ ਕਨੈਕਸ਼ਨ ਮੁੜ ਬਹਾਲ ਕਰ ਦਿੱਤਾ ਗਿਆ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ’ਚ ਬੀਤੇ ਦਿਨ ਜੱਦੀ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ। ਕਰੀਬ 19 ਹਜ਼ਾਰ ਦਾ ਬਿੱਲ ਬਕਾਇਆ ਹੋਣ ’ਤੇ ਇਹ ਕਾਰਵਾਈ ਕੀਤੀ ਗਈ ਹੈ । ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਵਿਰੋਧੀਆਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਦਾ ਬਿੱਲ ਭਰਨ ਲਈ ਤਿਆਰ ਹੈ ਅਤੇ ਤਨਖ਼ਾਹ ਵੀ ਦੇਵੇਗੀ।

ਆਹ ਡਾਕਟਰ ਨੇ ਲੱਭਿਆ ਨਸ਼ੇ ਦਾ ਹੱਲ,ਬਿਨ੍ਹਾ ਤੋਂ ਤੋੜ ਲੱਗੇ ਕਰਦਾ ਹੈ ਇਲਾਜ |Vardhan Ayurvedic| D5 Channel Punjabi

ਉਥੇ ਹੀ ਭਾਜਪਾ ਨੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਪਮਾਨ ਹੈ। ਬਿਜਲੀ ਕੁਨੈਕਸ਼ਨ ਕੱਟੇ ਜਾਣ ’ਤੇ ਰਾਜ ਕੁਮਾਰ ਵੇਰਕਾ ਨੇ ਵੀ ਸਵਾਲ ਚੁੱਕੇ  ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ’ਤੇ ਡਰਾਮਾ ਨਹੀਂ ਹੋਣਾ ਚਾਹੀਦਾ। ਸਰਕਾਰ ਨੂੰ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button