Breaking NewsD5 specialIndiaNewsPoliticsPunjab

SHO Lovemeet Kaur ਦਾ ਜੁੱਲੀ-ਬਿਸਤਰਾ ਗੋਲ! MLA ਘੁਬਾਇਆ ਨਾਲ ਪੰਗਾ ਪਿਆ ਮਹਿੰਗਾ? (ਵੀਡੀਓ)

ਫ਼ਾਜ਼ਿਲਕਾ : ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨਾਲ ਉਲਝਣ ਵਾਲੀ ਥਾਣਾ ਮੁਖੀ ਲਵਮੀਤ ਕੌਰ ਦਾ ਫਾਜ਼ਿਲਕਾ ਤੋਂ ਜਲਾਲਾਬਾਦ ਤਬਾਦਲਾ ਕਰ ਦਿੱਤਾ ਗਿਆ ਹੈ। ਵਿਧਾਇਕ ਦਵਿੰਦਰ ਘੁਬਾਇਆ ਆਪਣੇ ਸਮਰਥਕ ਦੇ ਵਾਹਨ ਦੇ ਕਾਗਜ਼ ਚੈੱਕ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਮੁਖੀ ਲਵਮੀਤ ਕੌਰ ਨਾਲ ਉਲਝੇ ਸੀ। ਦੋਵਾਂ ਵਿੱਚ ਕਾਫੀ ਤੂੰ-ਤੂੰ, ਮੈਂ-ਮੈਂ ਵੀ ਹੋਈ ਸੀ। ਥਾਣੇਦਾਰ ਲਵਮੀਤ ਕੌਰ ਨੇ ਇੱਕ ਨਿੱਜੀ ਚੈੱਨਲ ਨਾਲ ਗੱਲਬਾਤ ਕਰਦਿਆ ਮੰਨਿਆ ਕਿ ਤਬਾਦਲਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਇਹ ਰੁਟੀਨ ਟਰਾਂਸਫਰ ਹੈ। ਇਸ ਨੂੰ ਘੁਬਾਇਆ ਨਾਲ ਨਾ ਜੋੜਿਆ ਜਾਵੇ। ਉਨ੍ਹਾਂ ਨਾਲ ਕਈ ਹੋਰ ਐਸਐਚਓ ਵੀ ਬਦਲੇ ਹਨ।

Read Also MLA ਘੁਬਾਇਆ ਨਾਲ ਫੋਨ ਤੇ ਬੁਰੀ ਤਰ੍ਹਾਂ ਉਲਝਣ ਵਾਲੀ ਐਸਐਚਓ ਦਾ ਜੁੱਲੀ ਬਿਸਤਰਾ ਗੋਲ…

ਦਰਅਸਲ ਇਹ ਸਾਰੀ ਘਟਨਾ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਮਗਰੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਖ਼ਤ ਨੋਟਿਸ ਲਿਆ ਸੀ। ਫ਼ਿਰੋਜ਼ਪੁਰ ਦੇ ਇੰਸਪੈਕਟਰ ਜਨਰਲ ਨੇ ਇਸ ਘਟਨਾ ਦਾ ਹਵਾਲਾ ਦਿੰਦਿਆਂ ਪੰਜ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਪੁਲਿਸ ਮਰਿਆਦਾ ਚੇਤੇ ਰੱਖਣ ਲਈ ਚੇਤਾਵਨੀ ਵੀ ਜਾਰੀ ਕੀਤੀ ਸੀ। ਆਈਜੀ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਸੀ ਕਿ ਘੁਬਾਇਆ ਤੇ ਮਹਿਲਾ ਪੁਲਿਸ ਅਧਿਕਾਰੀ ਦੀ ਗੱਲਬਾਤ ਦੀ ਆਡੀਓ-ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਇਸ ਕਾਰਨ ਲੋਕਾਂ ਦੇ ਮਨਾਂ ਵਿੱਚ ਪੁਲਿਸ ਦਾ ਅਕਸ ਖ਼ਰਾਬ ਹੋਇਆ ਹੈ। ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਨਾ ਕਰਕੇ ਸਿੱਧਾ ਸੋਸ਼ਲ ਮੀਡੀਆ ‘ਤੇ ਪਹੁੰਚ ਕਰਨਾ ਪੁਲਿਸ ਨਿਯਮਾਂ ਦੀ ਉਲੰਘਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button