PunjabTop News

Sidhu ਮੂਸੇਵਾਲਾ ਕਤਲ ਕੇਸ ਦੇ ਇੱਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਮਾਨਸਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਇੱਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਮਾਨਸਾ ਅਦਾਲਤ ਨੇ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਮੋਹਣਾ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਜੇਕਰ ਕਸੂਰਵਾਰਾਂ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਸੰਭਾਵਨਾ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਕਰਨਗੇ ਅਤੇ ਗਵਾਹਾਂ ਨੂੰ ਧਮਕਾਇਆ ਜਾ ਸਕਦਾ ਹੈ।ਹੁਣ ਅਦਾਲਤ ਨੇ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਲਈ ਅਗਲੀ ਤਾਰੀਕ 15 ਫਰਵਰੀ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਮਾਨਸਾ ਵਾਸੀ ਮਨਮੋਹਨ ਸਿੰਘ ਮੋਹਣਾ ਨੇ ਰਾਜ ਵਿੱਚ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਕਥਿਤ ਤੌਰ ‘ਤੇ ਗਾਇਕ ਮੂਸੇਵਾਲਾ ਦੀ ਰੇਕੀ ਕੀਤੀ ਸੀ ਅਤੇ ਉਸ ਸਮੇਂ ਸ਼ੂਟਰਾਂ ਨੂੰ ਪਨਾਹ ਵੀ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button