Breaking NewsD5 specialNewsPunjabTop News

Sidhu Moosewala ਕਤਲ ਕਾਂਡ : ਗ੍ਰਿਫ਼ਤਾਰ ਸ਼ੂਟਰਾਂ ਦੇ ਮਾਮਲੇ ’ਚ CM ਮਾਨ ਦਾ ਵੱਡਾ ਬਿਆਨ

ਸੰਗਰੂਰ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਦੋ ਸ਼ਾਰਪ ਸ਼ੂਟਰਾਂ ਸਣੇ ਤਿੰਨ ਨੂੰ ਦਿੱਲੀ ਪੁਲਿਸ ਨੇ ਬੀਤੇ ਦਿਨੀਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੇ ਵੱਡਾ ਨੈਕਸਸ ਬਣਾਇਆ ਹੋਇਆ ਹੈ, ਲਿਹਾਜ਼ਾ ਤਿੰਨ ਚਾਰ ਸੂਬਿਆਂ ਦੀ ਪੁਲਿਸ ਇਕੱਠਿਆਂ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਰਾਜਸਥਾਨ, ਦਿੱਲੀ, ਹਰਿਆਣਾ ਦੀ ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸਿਰ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੰਘਰਸ਼ ਦੀ ਹੋਈ ਵੱਡੀ ਜਿੱਤ, ਖੁਸ਼ ਕਰਤੇ ਕਿਸਾਨ ਤੇ ਨੌਜਵਾਨ | D5 Channel Punjabi

ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ, ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵੀ ਪੂਰੀ ਤਰ੍ਹਾਂ ਕੰਟਰੋਲ ’ਚ ਹੈ ਜਦਕਿ ਵਿਰੋਧੀਆਂ ਵਲੋਂ ਮਾੜਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਚ ਲਗਾਤਾਰ ਲਿਖੇ ਜਾ ਰਹੇ ਖਾਲਿਸਤਾਨ ਦੇ ਨਾਅਰਿਆਂ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਝ ਲੋਕਾਂ ਵਲੋਂ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਇੰਨੀ ਕੱਚੀ ਨਹੀਂ ਹੈ ਕਿ ਕੰਧਾਂ ’ਤੇ ਕੁੱਝ ਲਿਖਣ ਨਾਲ ਟੁੱਟ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button