PunjabTop News

Sidhu Moosewala ਦੇ ਕਤਲ ਲਈ ਪਾਕਿਸਤਾਨੀ ਸਪਲਾਇਰ ਨੇ ਕੀਤੇ ਸਨ ਹਥਿਆਰ ਸਪਲਾਈ : NIA

Sidhu Moosewala ਦੇ ਕਤਲ ਲਈ ਪਾਕਿਸਤਾਨੀ ਸਪਲਾਇਰ ਨੇ ਹਥਿਆਰ ਸਪਲਾਈ ਕੀਤੇ ਸਨ। ਰਾਸ਼ਟਰੀ ਜਾਂਚ ਏਜੰਸੀ ਦੀ ਜਾਂਚ ‘ਚ ਇਹ ਖੁਲਾਸਾ ਹੋਇਆ ਹੈ।ਦੁਬਈ ‘ਚ ਰਹਿਣ ਵਾਲੇ ਹਥਿਆਰਾਂ ਦੇ ਸਪਲਾਇਰ ਹਾਮਿਦ ਨੂੰ ਇਹ ਹਥਿਆਰ ਪਾਕਿਸਤਾਨ ਤੋਂ ਮਿਲੇ ਸਨ। ਮੂਸੇਵਾਲਾ ਦੇ ਕਤਲ ਵਿੱਚ ਆਸਟਰੀਆ ਦੀ ਗਲਾਕ-30, ਜਿਗਾਨਾ ਪਿਸਤੌਲ, ਜਰਮਨ ਦੀ ਬਣੀ ਹੈਕਲਰ ਐਂਡ ਕੋਚ, ਸਟਾਰ ਅਤੇ ਏਕੇ 47 ਦੀ ਵਰਤੋਂ ਕੀਤੀ ਗਈ ਸੀ।

ਰੱਬ ਵੀ ਬਣਿਆ ਕਿਸਾਨਾਂ ਦਾ ਵੈਰੀ! ਤਬਾਹ ਕਰਤੀਆਂ ਫਸਲਾਂ! | D5 Channel Punjabi | Sangrur Farmers News

NIA ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ ਤੋਂ ਹਵਾਲਾ ਵਪਾਰੀ ਸ਼ਾਹਬਾਜ਼ ਅੰਸਾਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਾਹਬਾਜ਼ ਅੰਸਾਰੀ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਰੀਬੀ ਹੈ। ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਅਤੇ ਕੈਨੇਡਾ ਗਿਆ ਸੀ। ਜਿੱਥੇ ਉਹ ਗੋਲਡੀ ਬਰਾੜ ਤੇ ਫੈਜ਼ੀ ਖਾਨ ਦੇ ਸੰਪਰਕ ਵਿੱਚ ਆਇਆ, ਜੋ ਪਾਕਿਸਤਾਨੀ ਨਾਗਰਿਕ ਹੈ ਅਤੇ ਦੁਬਈ ਵਿੱਚ ਹਵਾਲਾ ਕਾਰੋਬਾਰ ਚਲਾਉਂਦਾ ਹੈ। ਇਹ ਫੈਜ਼ੀ ਖਾਨ ਹੀ ਸੀ ਜਿਸ ਨੇ ਸ਼ਾਹਬਾਜ਼ ਅੰਸਾਰੀ ਦੀ ਜਾਣ-ਪਛਾਣ ਦੁਬਈ ਵਿਚ ਬੈਠੇ ਪਾਕਿਸਤਾਨੀ ਨਾਗਰਿਕ ਅਤੇ ਹਥਿਆਰਾਂ ਦੇ ਸਪਲਾਇਰ ਹਾਮਿਦ ਨਾਲ ਕਰਵਾਈ ਸੀ।

“Nath Chura ਨੇ ਬਚਾਇਆ Patiala” Captain ਦੀ ਧੀ Jai inder Kaur ਦੀ ਧਮਾਕੇਦਾਰ Interview |D5 Channel Punjabi

NIA  ਅੰਸਾਰੀ ਦੇ ਨਾਲ ਹਾਮਿਦ ਅਤੇ ਫੈਜ਼ੀ ਖਾਨ ਦੇ ਹਥਿਆਰਾਂ ਦੀ ਵੰਡ ਦੇ ਨੈਟਵਰਕ ਬਾਰੇ ਹੋਰ ਵੇਰਵੇ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, NIA  ਮੂਸੇਵਾਲਾ ਦੇ ਕਤਲ ਦੀ ਸਿੱਧੇ ਤੌਰ ‘ਤੇ ਜਾਂਚ ਨਹੀਂ ਕਰ ਰਹੀ ਹੈ, ਪਰ ਉੱਤਰੀ ਭਾਰਤ ਵਿੱਚ ਗੈਂਗਸਟਰਾਂ ਵਿਚਾਲੇ ਗਠਜੋੜ ਨੂੰ ਲੈ ਕੇ ਦਰਜ ਹੋਈਆਂ ਦੋ ਐਫਆਈਆਰਜ਼ ਦੇ ਆਧਾਰ ‘ਤੇ ਪੂਰੇ ਮਾਮਲੇ ਨੂੰ ਸਾਹਮਣੇ ਲਿਆਂਦਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button